22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਜਨਗਣਨਾ ਪੋ੍ਰਫਾਰਮਾ 'ਚ ਜਾਤੀ ਸੰਬੰਧੀ ਵਰਜਿਤ ਸ਼ਬਦ ਵਰਤਣ ਖ਼ਿਲਾਫ਼ ਰੋਸ <br/> ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਨੇ ਕੇਂਦਰ ਤੇ ਰਾਜ ਸਰਕਾਰ ਦੀ ਅਰਥੀ ਸਾੜੀ <br/>

Ad Position 21
No active advertisement
ਅਜੀਤ ਡੈਸਕ 08-05-2026
ਮਾਨਸਾ, 7 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਵਲੋਂ ਜਾਤੀ ਜਨਗਣਨਾ ਦੇ ਫਾਰਮ 'ਚ ਅਨੁਸੂਚਿਤ ਜਾਤੀਆਂ ਪ੍ਰਤੀ ਵਰਜਿਤ ਸ਼ਬਦ ਲਿਖਣ ਦੇ ਰੋਸ ਵਜੋਂ ਸਥਾਨਕ ਸ਼ਹਿਰ ਵਿਖੇ ਕੇਂਦਰ ਤੇ ਰਾਜ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਥੇਬੰਦੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਨਗਣਨਾ-2026 ਲਈ ਜਾਰੀ ਕੀਤੇ ਫਾਰਮ 'ਚ ਅਨੁਸੂਚਿਤ ਜਾਤੀਆਂ ਦਾ ਅਪਮਾਨ ਕਰਨ ਵਾਲੇ ਅਜਿਹੇ ਸ਼ਬਦਾਂ ਦੀ ਵਰਤੋਂ ਕਰਨ 'ਤੇ ਸੁਪਰੀਮ ਕੋਰਟ ਵਲੋਂ ਪਾਬੰਦੀ ਲਗਾਈ ਹੋਈ ਹੈ ਅਤੇ ਅਜਿਹੇ ਸ਼ਬਦਾਂ ਦੀ ਵਰਤੋਂ ਸੱਤਾਧਾਰੀ ਹਾਕਮਾਂ ਤੇ ਉੱਚ ਅਧਿਕਾਰੀਆਂ ਦੀ ਜਾਤੀਵਾਦੀ ਮਾਨਸਿਕਤਾ ਨੂੰ ਉਜਾਗਰ ਕਰਦੀ ਹੈ | ਉਨ•ਾਂ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਇਸ ਸੰਬੰਧੀ ਸੱਤਾਧਾਰੀਆਂ ਦੇ ਨਾਲ ਵਿਰੋਧੀ ਸਿਆਸੀ ਪਾਰਟੀਆਂ ਦੀ ਜ਼ੁਬਾਨ ਵੀ ਬੰਦ ਹੈ | ਉਨ•ਾਂ ਮੰਗ ਕੀਤੀ ਕਿ ਪੋ੍ਰਫਾਰਮਾ ਛਪਵਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਐਸ.ਸੀ./ਐਸ.ਟੀ. ਐਕਟ ਤਹਿਤ ਪਰਚਾ ਦਰਜ ਕੀਤਾ ਜਾਵੇ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਐਸ.ਸੀ. ਸਮਾਜ ਤੋਂ ਮਾਫ਼ੀ ਮੰਗੀ ਜਾਵੇ | ਉਨ•ਾਂ ਦੱਸਿਆ ਕਿ ਉਕਤ ਮੁੱਦੇ 'ਤੇ ਸੂਬੇ ਦੀਆਂ ਦਲਿਤ ਜਥੇਬੰਦੀਆਂ ਨਾਲ ਸਾਂਝੀ ਮੀਟਿੰਗ ਕਰ ਕੇ ਛੇਤੀ ਹੀ ਸਰਕਾਰ ਖ਼ਿਲਾਫ਼ ਤਿੱਖੇ ਅੰਦੋਲਨ ਦਾ ਐਲਾਨ ਕੀਤਾ ਜਾਵੇਗਾ | ਇਸ ਮੌਕੇ ਜਥੇਬੰਦੀ ਦੇ ਜ਼ਿਲ•ਾ ਆਗੂ ਜਰਨੈਲ ਸਿੰਘ ਮਾਨਸਾ, ਗੁਰਜੰਟ ਸਿੰਘ ਫਫੜੇ, ਟੈਹਲਾ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਨੇ ਕੇਂਦਰ ਤੇ ਰਾਜ ਸਰਕਾਰ ਦੀ ਅਰਥੀ ਸਾੜੀ <br/> ਅਗਲੀ ਖ਼ਬਰ ਸਫ਼ਾਈ ਕਾਮਿਆਂ ਨੇ ਦੂਸਰੇ ਦਿਨ ਵੀ ਹੜਤਾਲ ਰੱਖ ਕੇ ਰੋਸ ਪ੍ਰਗਟਾਇਆ <br/>
Ad Position 24