22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਅਕਾਲ ਅਕੈਡਮੀ ਕੁਸਲਾ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 08-05-2026
ਝੁਨੀਰ, 7 ਮਈ (ਸੰਜੀਵ ਸਿੰਗਲਾ)- ਅਕਾਲ ਅਕੈਡਮੀ ਪਿੰਡ ਕੁਸਲਾ ਵਿਖੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਪੰਜਾਬੀ, ਹਿੰਦੀ, ਅੰਗਰੇਜ਼ੀ ਭਾਸ਼ਾਵਾਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਡਾ. ਭਜਨ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਮੁਕਾਬਲੇ 'ਚ ਉਤਸ਼ਾਹ ਨਾਲ ਭਾਗ ਲਿਆ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੀ ਛੋਟੀ ਤੋਂ ਛੋਟੀ ਸਫਲਤਾ 'ਤੇ ਵੀ ਹੌਸਲਾ ਅਫ਼ਜ਼ਾਈ ਕਰਨੀ ਚਾਹੀਦੀ ਹੈ, ਜਿਸ ਨਾਲ ਬੱਚਿਆਂ 'ਚ ਕੁਝ ਨਵਾਂ ਕਰਨ ਦਾ ਜੋਸ਼ ਬਣਿਆ ਰਹਿੰਦਾ ਹੈ | ਮੁਕਾਬਲੇ 'ਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਸ਼ਨਦੀਪ ਕੌਰ, ਨਵਕੀਤ ਕੌਰ, ਪੂਜਾ ਰਾਣੀ, ਰਮਨਦੀਪ ਕੌਰ, ਹਰਪ੍ਰੀਤ ਕੌਰ, ਰਾਜਪ੍ਰੀਤ ਕੌਰ, ਸੁਖਦੀਪ ਸਿੰਘ, ਜਗਪਾਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬੁੱਧ ਰਾਮ ਨੇ ਬੁਢਲਾਡਾ 'ਚ ਟੱਕ ਲਗਾ ਕੇ ਕੰਮਾਂ ਦੀ ਸ਼ੁਰੂਆਤ ਕਰਵਾਈ <br/> ਅਗਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਨੇ ਕੇਂਦਰ ਤੇ ਰਾਜ ਸਰਕਾਰ ਦੀ ਅਰਥੀ ਸਾੜੀ <br/>
Ad Position 24