22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਵਾਇਸ ਆਫ਼ ਮਾਨਸਾ ਲੋਕ ਮੁੱਦਿਆਂ ਨੂੰ ਧੜੱਲੇ ਨਾਲ ਉਠਾਉਂਦੀ ਰਹੇਗੀ-ਡਾ. ਸਿੰਗਲਾ <br/>

Ad Position 21
No active advertisement
ਅਜੀਤ ਡੈਸਕ 08-05-2026
ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਵਾਇਸ ਆਫ਼ ਮਾਨਸਾ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਦਾ ਕਹਿਣਾ ਹੈ ਕਿ ਸੰਸਥਾ ਲੋਕ ਮੁੱਦਿਆਂ ਨੂੰ ਧੜੱਲੇ ਨਾਲ ਉਠਾਉਂਦੀ ਰਹੇਗੀ | ਉਨ੍ਹਾਂ ਦੱਸਿਆ ਬੀਤੇ ਕੱਲ੍ਹ ਉਨ੍ਹਾਂ ਦੀ ਅਗਵਾਈ 'ਚ ਵਫ਼ਦ 'ਚ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਿਲਿਆ | ਮੁਲਾਕਾਤ ਦੌਰਾਨ ਸ਼ਹਿਰ ਦੀਆਂ ਮੁਰੰਮਤ ਅਧੀਨ ਸੜਕਾਂ ਦਾ ਕਾਰਜ ਜਲਦ ਮੁਕੰਮਲ ਕਰਨ, ਲਾਵਾਰਸ ਪਸ਼ੂਆਂ ਅਤੇ ਅਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਨਿੱਗਰ ਯਤਨ ਜੁਟਾਉਣ ਅਤੇ ਸ਼ਹਿਰ ਦੇ ਮੁੱਖ ਰਸਤਿਆਂ 'ਤੇ ਕੈਮਰੇ ਲਗਾਉਣ ਲਈ ਕਿਹਾ ਗਿਆ | ਉਨ੍ਹਾਂ ਕਿਹਾ ਕਿ ਪਾਇਲਟ ਪ੍ਰੋਜੈਕਟ ਤੌਰ 'ਤੇ ਕੁਝ ਪਿੰਡਾਂ ਦੀਆਂ ਪੰਚਾਇਤਾਂ ਨੂੰ ਸਬੰਧਿਤ ਵਿਭਾਗ ਰਾਹੀਂ ਵਿਸ਼ਵਾਸ ਲੈ ਕੇ ਛੋਟੇ ਪੱਧਰ 'ਤੇ ਗਊਸ਼ਾਲਾਵਾਂ ਸਥਾਪਿਤ ਕਰਨ ਲਈ ਪ੍ਰੇਰਿਤ ਕੀਤਾ ਜਾ ਸਕਦਾ ਹੈ | ਇਸੇ ਤਰ੍ਹਾਂ ਮਾਨਸਾ 'ਚ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੇ ਨਾਲ ਹੀ ਪਾਣੀ ਸਮੇਤ ਖਾਣ-ਪੀਣ ਵਾਲੀਆਂ ਵਸਤਾਂ ਦੇ ਨਮੂਨੇ ਲੈਣ ਲਈ ਵੀ ਕਿਹਾ | ਅਧਿਕਾਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਲੋਕ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਜਾਂਦੀਆਂ ਰਹਿਣਗੀਆਂ | ਵਫ਼ਦ 'ਚ ਬਲਵਿੰਦਰ ਸਿੰਘ ਕਾਕਾ, ਹਰਿੰਦਰ ਸਿੰਘ ਮਾਨਸ਼ਾਹੀਆ, ਬਿੱਕਰ ਸਿੰਘ ਮੰਘਾਣੀਆਂ, ਡਾ. ਸ਼ੇਰਜੰਗ ਸਿੰਘ ਸਿੱਧੂ, ਸੇਠੀ ਸਿੰਘ ਸਰਾਂ, ਸਰਬਜੀਤ ਕੌਸ਼ਲ, ਨਰਿੰਦਰ ਸ਼ਰਮਾ, ਹਰਜੀਵਨ ਸਿੰਘ ਸਰਾਂ, ਸ਼ੰਭੂ ਨਾਥ, ਰਾਮ ਕਿ੍ਸ਼ਨ ਚੁੱਘ, ਹਰਦੀਪ ਸਿੰਘ ਸਿੱਧੂ, ਵਿਸ਼ਵਦੀਪ ਸਿੰਘ ਬਰਾੜ, ਰਾਜ ਜੋਸ਼ੀ ਆਦਿ ਸਨ |

Ad Position 22
No active advertisement
ਪਿਛਲੀ ਖ਼ਬਰ 261 ਗ੍ਰਾਮ ਚਿੱਟਾ ਬਰਾਮਦ, 4 ਕਾਬੂ ਅਗਲੀ ਖ਼ਬਰ ਵਿਧਾਇਕ ਬੁੱਧ ਰਾਮ ਨੇ ਬੁਢਲਾਡਾ 'ਚ ਟੱਕ ਲਗਾ ਕੇ ਕੰਮਾਂ ਦੀ ਸ਼ੁਰੂਆਤ ਕਰਵਾਈ <br/>
Ad Position 24