22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮੁੱਖ ਮੰਤਰੀ ਦੀ ਅਗਵਾਈ ਵਾਲੀ ਸ਼ੁਕਰਾਨਾ ਯਾਤਰਾ ਅੱਜ ਮਾਨਸਾ ਜ਼ਿਲੇ• 'ਚ ਪਹੁੰਚੇਗੀ <br/>

Ad Position 21
No active advertisement
ਅਜੀਤ ਡੈਸਕ 08-05-2026

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ -2026 ਦੇ ਪਾਸ ਹੋਣ ਉਪਰੰਤ ਆਰੰਭ ਕੀਤੀ ਗਈ ਸ਼ੁਕਰਾਨਾ ਯਾਤਰਾ 8 ਮਈ ਨੂੰ ਮਾਨਸਾ ਵਿਖੇ ਪਹੁੰਚੇਗੀ | ਯਾਤਰਾ ਦਾ ਅਰਵਿੰਦ ਨਗਰ ਮਾਨਸਾ ਵਿਖੇ ਨਿੱਘਾ ਸਵਾਗਤ ਕੀਤਾ ਜਾਵੇਗਾ | ਇਸ ਸੰਬੰਧੀ ਜ਼ਿਲ•ਾ ਪ੍ਰਸ਼ਾਸਨ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਤਿਆਰੀਆਂ 'ਚ ਰੁੱਝੇ ਹੋਏ ਹਨ | ਹਲਕਾ ਵਿਧਾਇਕ ਸਰਦੂਲਗੜ• ਗੁਰਪ੍ਰੀਤ ਸਿੰਘ ਬਣਾਂਵਾਲੀ ਤੇ ਮਾਨਸਾ ਹਲਕੇ ਦੇ ਵਿਧਾਇਕ ਡਾ. ਵਿਜੇ ਸਿੰਗਲਾ ਤੇ ਜ਼ਿਲ•ਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਮਾਰਕਿਟ ਕਮੇਟੀ ਭੀਖੀ ਦੇ ਚੇਅਰਮੈਨ ਮਾ. ਵਰਿੰਦਰ ਸੋਨੀ ਨੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਜ਼ਿਲ•ਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਤੇ ਹੋਰ ਅਧਿਕਾਰੀਆਂ ਸਮੇਤ ਬਹਿਣੀਵਾਲ ਅਤੇ ਅਰਵਿੰਦ ਨਗਰ ਦਾ ਦੌਰਾ ਕੀਤਾ | ਵਿਧਾਇਕ ਬਣਾਂਵਾਲੀ ਨੇ ਦੱਸਿਆ ਕਿ ਸ਼ੁਕਰਾਨਾ ਯਾਤਰਾ ਦੀ ਆਮਦ ਦੇ ਮੱਦੇਨਜ਼ਰ ਜ਼ਿਲ•ਾ ਵਾਸੀਆਂ 'ਚ ਵੱਡਾ ਉਤਸ਼ਾਹ ਹੈ | ਉੱਧਰ ਜ਼ਿਲ•ਾ ਪੁਲਿਸ ਮੁਖੀ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਸ਼ੁਕਰਾਨਾ ਯਾਤਰਾ ਦੇ ਸਬੰਧ 'ਚ ਤਲਵੰਡੀ ਸਾਬੋ ਤੋਂ ਹੁੰਦੇ ਹੋਏ ਅਨਾਜ ਮੰਡੀ ਬਹਿਣੀਵਾਲ ਅਤੇ ਅਰਵਿੰਦ ਨਗਰ ਮਾਨਸਾ ਵਿਖੇ ਨੁੱਕੜ ਮੀਟਿੰਗਾਂ ਕਰਨਗੇ ਅਤੇ ਇਸ ਉਪਰੰਤ ਮਾਨਸਾ ਤੋਂ ਜੋਗਾ ਹੁੰਦਿਆਂ ਜ਼ਿਲ•ਾ ਬਰਨਾਲਾ ਲਈ ਰਵਾਨਾ ਹੋਣਗੇ, ਜਿਸ ਸੰਬੰਧੀ ਸਾਰੇ ਸੁਰੱਖਿਆ ਪ੍ਰਬੰਧ ਮੁਕੰਮਲ ਹਨ |
ਬਹਿਣੀਵਾਲ ਤੇ ਅਰਵਿੰਦ ਨਗਰ ਰੈੱਡ ਜ਼ੋਨ ਐਲਾਨਿਆ
ਜ਼ਿਲ•ਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਧਾਰਾ 163 ਤਹਿਤ ਵੀ. ਵੀ. ਆਈ. ਪੀ./ ਵੀ. ਆਈ. ਪੀ. ਦੀ ਸੁਰੱਖਿਆ ਦੇ ਮੱਦੇਨਜ਼ਰ ਪਿੰਡ ਬਹਿਣੀਵਾਲ ਤੋਂ ਵਾਇਆ ਮਾਨਸਾ ਤੋਂ ਜੋਗਾ ਤੱਕ ਦੇ ਰੂਟ ਖੇਤਰ, ਅਨਾਜ ਮੰਡੀ ਪਿੰਡ ਬਹਿਣੀਵਾਲ ਅਤੇ ਅਰਵਿੰਦ ਨਗਰ ਮਾਨਸਾ ਨੂੰ ਰੈੱਡ ਜ਼ੋਨ (ਨੋ ਡਰੋਨ ਜ਼ੋਨ) ਘੋਸ਼ਿਤ ਕਰਦਿਆਂ ਡਰੋਨ ਕੈਮਰਿਆਂ ਨੂੰ ਉਡਾਉਣ 'ਤੇ ਪੂਰਨ ਪਾਬੰਦੀ ਲਗਾਈ ਹੈ | ਇਹ ਹੁਕਮ 8 ਮਈ ਲਈ ਲਾਗੂ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਮਹਿਲਾਵਾਂ ਦੀ ਸਿਹਤ ਸਭ ਤੋਂ ਵੱਡੀ ਦੌਲਤ, ਸੇਵਾ ਹੀ ਸਾਡਾ ਸੰਕਲਪ-ਮਹੇਸ਼ਵਰੀ <br/> ਅਗਲੀ ਖ਼ਬਰ 261 ਗ੍ਰਾਮ ਚਿੱਟਾ ਬਰਾਮਦ, 4 ਕਾਬੂ
Ad Position 24