12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦੇਣ ਜਾ ਰਹੇ ਦਰਜਨਾਂ ਕਾਰਕੁਨ ਪੁਲਿਸ ਨੇ ਕੀਤੇ ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 09-05-2026

ਮਾਨਸਾ, 8 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ੁਕਰਾਨਾ ਯਾਤਰਾ ਮਾਨਸਾ ਪਹੁੰਚਣ ਤੋਂ ਪਹਿਲਾਂ ਹੀ ਪੁਲਿਸ ਵਲੋਂ ਵੀਰਪਾਲ ਕੌਰ ਰੱਲਾ, ਸੀ.ਪੀ.ਐਫ. ਪੈਨਸ਼ਨ ਯੂਨੀਅਨ ਦੇ ਆਗੂ ਧਰਮਿੰਦਰ ਸਿੰਘ ਹੀਰੇਵਾਲਾ ਅਤੇ ਆਸ਼ਾ ਵਰਕਰ ਯੂਨੀਅਨ ਦੀਆਂ ਕਈ ਕਾਰਕੁਨਾਂ ਸਮੇਤ ਕੁਝ ਕਿਸਾਨ ਆਗੂਆਂ ਨੂੰ ਗਿ੍ਫ਼ਤਾਰ ਕਰ ਕੇ ਥਾਣਾ ਸ਼ਹਿਰੀ-2 'ਚ ਬੰਦ ਕਰਨ ਦੀ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਵਲੋਂ ਸਖ਼ਤ ਨਿੰਦਾ ਕੀਤੀ ਗਈ ਹੈ | ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾ. ਸੁਰਿੰਦਰ ਪਾਲ ਸ਼ਰਮਾ ਤੇ ਸੂਬਾਈ ਆਗੂ ਕਾ. ਸੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ ਇਸ ਗੱਲ ਦਾ ਕੋਈ ਤੁਕ ਨਹੀਂ ਕਿ ਮੁੱਖ ਮੰਤਰੀ ਯਾਤਰਾ ਦੌਰਾਨ ਸਮੱਸਿਆਵਾਂ ਸੁਣਨ ਦੀ ਥਾਂ ਉਨ੍ਹਾਂ ਨੂੰ ਪੁਲਿਸ ਤੋਂ ਚੁਕਵਾ ਕੇ ਥਾਣਿਆਂ 'ਚ ਬੰਦ ਕਰਵਾ ਦਵੇ | ਉਨ੍ਹਾਂ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਜੇਕਰ ਆਮ ਜਨਤਾ ਤੇ ਪੀੜਤ ਲੋਕਾਂ ਨੂੰ ਮਿਲਣਾ ਹੀ ਨਹੀਂ ਸੀ ਤਾਂ ਲੋਕਾਂ ਦਾ ਪੈਸਾ ਫ਼ੂਕ ਕੇ ਇਹ ਯਾਤਰਾ ਕਰਨ ਦਾ ਮਨੋਰਥ ਹੀ ਕੀ ਹੈ? ਉਨ੍ਹਾਂ ਦੱਸਿਆ ਕਿ ਜਿੱਥੇ ਮੁਲਾਜ਼ਮ ਆਗੂ ਧਰਮਿੰਦਰ ਸਿੰਘ ਹੀਰੇਵਾਲਾ ਨੂੰ ਉਸ ਦੇ ਘਰੋਂ ਚੁੱਕਿਆ ਗਿਆ ਉੱਥੇ ਬਾਕੀਆਂ ਨੂੰ ਅਰਵਿੰਦ ਨਗਰ ਨੇੜਿਓਾ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੀਰਪਾਲ ਕੌਰ ਰੱਲਾ ਨੇ ਫ਼ੋਨ 'ਤੇ ਦੱਸਿਆ ਕਿ ਉਹ ਆਪਣੀ ਬੇਟੀ ਐਡਵੋਕੇਟ ਦਿਲਜੋਤ ਸ਼ਰਮਾ ਦੀ ਲੁਧਿਆਣਾ ਵਿਖੇ ਹੋਈ ਗੈਰ-ਕੁਦਰਤੀ ਮੌਤ ਦੀ ਨਿਰਪੱਖ ਜਾਂਚ ਦੀ ਮੰਗ ਕਰਨ ਲਈ ਮੁੱਖ ਮੰਤਰੀ ਨੂੰ ਮਿਲਣਾ ਚਾਹੁੰਦੀ ਸੀ ਪਰ 'ਆਪ' ਆਗੂਆਂ ਦੇ ਕਹਿਣ 'ਤੇ ਪੁਲਿਸ ਨੇ ਉਸ ਨੂੰ ਜਬਰੀ ਚੁੱਕ ਕੇ ਕਚਹਿਰੀਆਂ ਵਾਲੇ ਥਾਣੇ 'ਚ ਬੰਦ ਕਰ ਦਿੱਤਾ | ਲਿਬਰੇਸ਼ਨ ਆਗੂਆਂ ਨੇ ਮੰਗ ਕੀਤੀ ਕਿ ਜੇਲ੍ਹਾਂ 'ਚ ਭੇਜੇ ਸਾਰੇ ਕਾਰਕੁਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸ਼ੁਕਰਾਨਾ ਯਾਤਰਾ ਮੌਕੇ ਮੁੱਖ ਮੰਤਰੀ ਦਾ ਤਲਵੰਡੀ ਸਾਬੋ ਤਾਪ ਘਰ ਦੇ ਸੀ. ਈ. ਓ. ਵਲੋਂ ਸਵਾਗਤ <br/> ਅਗਲੀ ਖ਼ਬਰ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਹਿਰਾਸਤ 'ਚ ਲਏ ਸੰਘਰਸ਼ਕਾਰੀ ਦੇਰ ਸ਼ਾਮ ਰਿਹਾਅ
Ad Position 24