12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸ਼ੁਕਰਾਨਾ ਯਾਤਰਾ ਮੌਕੇ ਮੁੱਖ ਮੰਤਰੀ ਦਾ ਤਲਵੰਡੀ ਸਾਬੋ ਤਾਪ ਘਰ ਦੇ ਸੀ. ਈ. ਓ. ਵਲੋਂ ਸਵਾਗਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 09-05-2026

ਮਾਨਸਾ, 8 ਮਈ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਪਾਸ ਹੋਣ ਉਪਰੰਤ ਸ਼ੁਰੂ ਕੀਤੀ ਗਈ ਸ਼ੁਕਰਾਨਾ ਯਾਤਰਾ ਦੇ ਤੀਜੇ ਦਿਨ ਅੱਜ ਤਲਵੰਡੀ ਸਾਬੋ ਤੋਂ ਮਾਨਸਾ ਵੱਲ ਆਮਦ ਸਮੇਂ ਜ਼ਿਲੇ੍ਹ ਦੇ ਪਿੰਡ ਬਣਾਂਵਾਲਾ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ ਦੇ ਗੇਟ ਨੰਬਰ-2 ਦੇ ਬਾਹਰ ਭਗਵੰਤ ਸਿੰਘ ਮਾਨ ਦਾ ਕਾਫ਼ਲਾ ਕੁਝ ਸਮੇਂ ਲਈ ਰੁਕਿਆ | ਇਸ ਮੌਕੇ ਵੇਦਾਂਤਾ ਦੇ ਮਾਨਸਾ ਸਥਿਤ ਪਾਵਰ ਪਲਾਂਟ ਦੇ ਸੀ.ਈ.ਓ. ਪੰਕਜ ਕੁਮਾਰ ਸ਼ਰਮਾ ਨੇ ਮੁੱਖ ਮੰਤਰੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਗੱਲਬਾਤ ਦੌਰਾਨ ਸ੍ਰੀ ਸ਼ਰਮਾ ਨੇ ਕਿਹਾ ਕਿ ਵੇਦਾਂਤਾ ਪਾਵਰ ਪਲਾਂਟ ਹਮੇਸ਼ਾ ਪੰਜਾਬ ਸਰਕਾਰ ਨਾਲ ਮਜ਼ਬੂਤੀ ਨਾਲ ਖੜ੍ਹਾ ਰਿਹਾ ਹੈ ਅਤੇ ਰਾਜ 'ਚ ਵਧ ਰਹੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਅੱਗੇ ਵੀ ਆਪਣਾ ਸਹਿਯੋਗ ਜਾਰੀ ਰੱਖੇਗਾ | ਉਨ੍ਹਾਂ ਦੱਸਿਆ ਕਿ ਇਸ ਵੇਲੇ ਪਲਾਂਟ ਪੰਜਾਬ ਦੀ ਕੁੱਲ ਬਿਜਲੀ ਉਤਪਾਦਨ ਲੋੜ ਦਾ ਲਗਪਗ 35 ਫ਼ੀਸਦੀ ਯੋਗਦਾਨ ਪਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅਸੀਂ ਰਾਜ ਦੀ ਤਰੱਕੀ ਅਤੇ ਵਿਕਾਸ ਲਈ ਸੇਵਾਵਾਂ ਨਿਰੰਤਰ ਜਾਰੀ ਰੱਖਣ ਲਈ ਵਚਨਬੱਧ ਹਾਂ | ਇਸ ਮੌਕੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਨਵਜੋਤ ਕੌਰ ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਵਲੋਂ ਤੀਜੇ ਦਿਨ ਵੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ <br/> ਅਗਲੀ ਖ਼ਬਰ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦੇਣ ਜਾ ਰਹੇ ਦਰਜਨਾਂ ਕਾਰਕੁਨ ਪੁਲਿਸ ਨੇ ਕੀਤੇ ਗਿ੍ਫ਼ਤਾਰ
Ad Position 24