12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਫ਼ਾਈ ਕਰਮਚਾਰੀਆਂ ਵਲੋਂ ਤੀਜੇ ਦਿਨ ਵੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਮਾਨਸਾ, 8 ਮਈ (ਸ.ਰਿ.)- ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ 'ਤੇ ਚੱਲਦਿਆਂ ਸਫ਼ਾਈ ਕਰਮਚਾਰੀਆਂ ਵਲੋਂ ਤੀਜੇ ਦਿਨ ਵੀ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਹੜਤਾਲ ਕਾਰਨ ਜ਼ਿਲੇ੍ਹ ਦੇ ਸ਼ਹਿਰਾਂ/ਕਸਬਿਆਂ 'ਚ ਕੂੜੇ ਦੇ ਢੇਰ ਲੱਗ ਗਏ ਹਨ | ਸਥਾਨਕ ਨਗਰ ਕੌਂਸਲ ਦਫ਼ਤਰ ਅੱਗੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਪਰਵੀਨ ਕੁਮਾਰ ਨੇ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਕੱਚੇ ਸਫ਼ਾਈ ਸੇਵਕਾਂ, ਸੀਵਰਮੈਨਾਂ ਅਤੇ ਦਰਜਾ ਚਾਰ ਕਰਮਚਾਰੀਆਂ ਦੀਆਂ ਸੇਵਾਵਾਂ ਪੱਕੀਆਂ ਕੀਤੀਆਂ ਜਾਣ | ਨਗਰ ਕੌਂਸਲ ਬੁਢਲਾਡਾ, ਸਰਦੂਲਗੜ੍ਹ, ਬਰੇਟਾ, ਨਗਰ ਪੰਚਾਇਤ ਭੀਖੀ ਤੇ ਜੋਗਾ ਦੇ ਕਰਮਚਾਰੀ ਵੀ ਹੜਤਾਲ 'ਤੇ ਰਹੇ |


Ad Position 22
No active advertisement
ਪਿਛਲੀ ਖ਼ਬਰ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਸ਼ੁਕਰਾਨਾ ਯਾਤਰਾ ਮੌਕੇ ਮੁੱਖ ਮੰਤਰੀ ਦਾ ਤਲਵੰਡੀ ਸਾਬੋ ਤਾਪ ਘਰ ਦੇ ਸੀ. ਈ. ਓ. ਵਲੋਂ ਸਵਾਗਤ <br/>
Ad Position 24