ਮਾਨਸਾ, 8 ਮਈ (ਵਿ.ਪ੍ਰਤੀ)- ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਜ਼ਿਲ੍ਹਾ ਜੇਲ੍ਹ ਦੇ ਕੰਪਲੈਕਸ 'ਤੇ ਅਤੇ ਇਸ ਦੇ 500 ਮੀਟਰ ਦੇ ਘੇਰੇ 'ਚ ਡਰੋਨ ਉਡਾਉਣ 'ਤੇ ਪੂਰਨ ਪਾਬੰਦੀ ਲਗਾਉਂਦਿਆਂ 'ਨੋ ਡਰੋਨ ਜ਼ੋਨ' ਘੋਸ਼ਿਤ ਕੀਤਾ ਹੈ | ਉਨ੍ਹਾਂ ਕਿਹਾ ਕਿ ਰਾਜ ਦੀਆਂ ਵੱਖ-ਵੱਖ ਜੇਲ੍ਹਾਂ 'ਚ ਮੋਬਾਇਲ ਫ਼ੋਨ, ਨਸ਼ੀਲੀਆਂ ਦਵਾਈਆਂ/ਪਦਾਰਥ ਅਤੇ ਹੋਰ ਇਤਰਾਜ਼ਯੋਗ ਵਸਤੂਆਂ ਬਰਾਮਦ ਹੋਣ ਸਬੰਧੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ | ਉਨ੍ਹਾਂ ਇੱਕ ਹੋਰ ਹੁਕਮ 'ਚ ਗੈਰ-ਕਾਨੂੰਨੀ ਗਲ਼ੂ ਟਰੈਪ ਦੇ ਉਤਪਾਦਨ, ਵਿੱਕਰੀ ਅਤੇ ਦੁਰਵਰਤੋਂ 'ਤੇ ਪੂਰਨ ਪਾਬੰਦੀ ਲਗਾਈ ਹੈ | ਇਹ ਹੁਕਮ 31 ਮਈ ਤੱਕ ਲਾਗੂ ਰਹਿਣਗੇ |