13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਸਹਿਕਾਰੀ ਬੈਂਕ ਦੇ ਮੁੱਖ ਦਫ਼ਤਰ ਦਾ ਘਿਰਾਓ

Ad Position 21
No active advertisement
ਅਜੀਤ ਡੈਸਕ 12-05-2026

ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਫ਼ਸਲੀ ਕਰਜ਼ੇ, ਨਵੀਆਂ ਕਾਪੀਆਂ ਅਤੇ ਖਾਦਾਂ ਨਾਲ ਦਿੱਤੇ ਜਾ ਰਿਹਾ ਬੇਲੋੜੇ ਸਮਾਨ ਨੂੰ ਲੈ ਕੇ ਸਹਿਕਾਰੀ ਸਕੱਤਰਾਂ ਸਮੇਤ ਇੱਥੇ ਜ਼ਿਲ੍ਹਾ ਸਹਿਕਾਰੀ ਬੈਂਕ ਦਾ ਘਿਰਾਓ ਕੀਤਾ ਗਿਆ | ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਅਤੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹੱਦ ਕਰਜ਼ੇ ਵਧਾ ਦਿੱਤੇ ਪਰ ਸਹਿਕਾਰੀ ਬੈਂਕਾਂ ਵਲੋਂ ਫ਼ਸਲੀ ਕਰਜ਼ਿਆਂ ਨੂੰ ਘਟਾ ਕੇ ਦੇਣ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਫ਼ਸਲਾਂ ਵੇਚ ਕੇ ਸੁਸਾਇਟੀਆਂ ਦਾ ਕਰਜ਼ਾ ਚੁਕਾ ਦਿੱਤਾ ਹੈ ਪਰ ਹੁਣ ਕਿਸਾਨਾਂ ਨੂੰ ਦੁਬਾਰਾ ਕਰਜ਼ੇ ਦੇਣ ਤੋਂ ਹੱਥ ਪਿੱਛੇ ਖਿੱਚਣੇ ਸ਼ੁਰੂ ਕਰ ਦਿੱਤੇ ਹਨ | ਉਨ੍ਹਾਂ ਦੱਸਿਆ ਕਿ ਜਥੇਬੰਦੀ ਵਲੋਂ ਸਾਰੇ ਜ਼ਿਲਿ੍ਹਆਂ ਦੇ ਮੁੱਖ ਦਫ਼ਤਰਾਂ ਦੇ ਅੱਗੇ ਧਰਨੇ ਲਗਾਏ ਜਾ ਰਹੇ ਹਨ | ਬੈਂਕ ਦੇ ਮੁੱਖ ਅਧਿਕਾਰੀ ਵੱਲੋਂ ਧਰਨਾਕਾਰੀਆਂ ਨੂੰ ਦਿੱਤੇ ਇਹ ਭਰੋਸੇ ਕਿ ਫ਼ਸਲੀ ਕਰਜ਼ੇ ਕੱਲ੍ਹ ਤੋਂ ਸ਼ੁਰੂ ਕੀਤੇ ਜਾਣਗੇ, ਨਵੀਆਂ ਕਾਪੀਆਂ ਵੀ ਜਲਦ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ ਜਦਕਿ ਖਾਦਾਂ ਨਾਲ ਕੋਈ ਬੇਲੋੜਾ ਸਮਾਨ ਨਹੀਂ ਦਿੱਤਾ ਜਾਵੇਗਾ ਉਪਰੰਤ ਧਰਨਾ ਸਮਾਪਤੀ ਕੀਤੀ ਗਈ | ਧਰਨੇ ਨੂੰ ਮਨਜੀਤ ਸਿੰਘ ਉੱਲਕ, ਹਰਦੇਵ ਸਿੰਘ, ਸੁਖਵਿੰਦਰ ਸਿੰਘ, ਹਰਪਾਲ ਸਿੰਘ, ਰਾਜਪਾਲ ਸਿੰਘ ਅਲੀਸ਼ੇਰ, ਨਛੱਤਰ ਸਿੰਘ, ਬਲਜੀਤ ਸਿੰਘ ਘਰਾਂਗਣਾ ਜਗਵੀਰ ਸਿੰਘ ਕਾਕਾ ਭੈਣੀ ਬਾਘਾ ਆਦਿ ਨੇ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਚੋਣਾਂ ਦੇ ਐਲਾਨ ਤੋਂ ਬਾਅਦ ਪਿਛਲੀ ਵਾਰਡਬੰਦੀ ਤੋਂ ਲੋਕ ਖ਼ੁਸ਼ ਅਗਲੀ ਖ਼ਬਰ ਸ਼ਰਾਬ ਤੇ ਨਸ਼ੀਲੇ ਕੈਪਸੂਲਾਂ ਸਮੇਤ 2 ਕਾਬੂ
Ad Position 24