13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਬੈਂਕਾਂ 'ਚੋਂ ਨਕਦੀ ਨਾ ਮਿਲਣ ਕਾਰਨ ਹਰ ਵਰਗ ਪ੍ਰੇਸ਼ਾਨ <br/>

Ad Position 21
No active advertisement
ਅਜੀਤ ਡੈਸਕ 12-05-2026
ਬਰੇਟਾ, 11 ਮਈ (ਪਾਲ ਸਿੰਘ ਮੰਡੇਰ)- ਪਿਛਲੇ ਲਗਭਗ 10 ਦਿਨਾਂ ਤੋਂ ਇਲਾਕੇ ਦੇ ਸਾਰੇ ਬੈਂਕਾਂ ਦੇ ਖਾਤਾ ਧਾਰਕ ਨਕਦੀ ਲਈ ਬੈਂਕਾਂ 'ਚ ਚੱਕਰ ਕੱਟ ਰਹੇ ਹਨ ਪ੍ਰੰਤੂ ਕੋਈ ਵੀ ਬੈਂਕ ਅਧਿਕਾਰੀ ਤਸੱਲੀ ਬਖ਼ਸ਼ ਜਵਾਬ ਦੇਣ ਲਈ ਤਿਆਰ ਨਹੀਂ ਹੈ | ਇਹ ਵਿਚਾਰ ਬੈਂਕ ਅਧਿਕਾਰੀਆਂ ਨੂੰ ਮੰਗ ਪੱਤਰ ਦੇਣ ਸਮੇਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪ੍ਰਗਟਾਏ | ਉਨ੍ਹਾਂ ਕੇਂਦਰੀ ਵਿੱਤ ਮੰਤਰੀ ਅਤੇ ਰਿਜ਼ਰਵ ਬੈਂਕ ਪ੍ਰਤੀ ਰੋਸ ਜ਼ਾਹਿਰ ਕੀਤਾ ਕਿ ਸੋਸ਼ਲ ਮੀਡੀਆ ਤੇ ਅਖ਼ਬਾਰਾਂ 'ਚ ਐਨਾ ਰੌਲਾ ਪੈਣ ਦੇ ਬਾਵਜੂਦ ਕੋਈ ਕਰਵਾਈ ਨਹੀਂ ਕੀਤੀ ਗਈ | ਇਲਾਕਾ ਵਿਕਾਸ ਕਮੇਟੀ ਦੇ ਮੈਂਬਰ ਸੰਜੀਵ ਗੋਇਲ, ਕਿ੍ਸ਼ਨ ਰੰਘੜਿਆਲ, ਜਨਤਕ ਮੰਚ ਬਰੇਟਾ ਦੇ ਦਸੌਂਧਾ ਸਿੰਘ, ਕਿਸਾਨ ਆਗੂ ਬਲਵਿੰਦਰ ਕਿਸ਼ਨਗੜ੍ਹ, ਮਿੱਠੂ ਸਿੰਘ ਬਹਾਦਰਪੁਰ, ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਜੋਹਰੀ ਲਾਲ, ਮਜ਼ਦੂਰ ਆਗੂ ਨਿੱਕਾ ਸਿੰਘ, ਤਰਸੇਮ ਸਿੰਘ, ਸੁਖਲਾਲ ਖੁਡਾਲ, ਮਹਿੰਦਰ ਸਿੰਘ ਆਦਿ ਨੇ ਮੰਗ ਕੀਤੀ ਕਿ ਬੈਂਕਾਂ 'ਚ ਨਕਦੀ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ ਕਿਉਂ ਕਿ ਫ਼ਸਲ ਦੀ ਵਿੱਕਰੀ ਤੋਂ ਬਾਅਦ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਆਪਣੇ ਘਰੇਲੂ ਕੰਮ-ਧੰਦਿਆਂ ਅਤੇ ਲੈਣ-ਦੇਣ ਦੇ ਹਿਸਾਬ ਲਈ ਨਕਦੀ ਦੀ ਸਖ਼ਤ ਜ਼ਰੂਰਤ ਹੁੰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਤੋਂ ਸ਼ਹਿਰੀ ਪ੍ਰੇਸ਼ਾਨ <br/> ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀ ਹੜਤਾਲ 6ਵੇਂ ਦ... ਅਗਲੀ ਖ਼ਬਰ ਨਗਰ ਪੰਚਾਇਤ ਚੋਣਾਂ ਦੇ ਐਲਾਨ ਤੋਂ ਬਾਅਦ ਪਿਛਲੀ ਵਾਰਡਬੰਦੀ ਤੋਂ ਲੋਕ ਖ਼ੁਸ਼
Ad Position 24