13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀ ਹੜਤਾਲ 6ਵੇਂ ਦਿਨ 'ਚ ਦਾਖਲ <br/>

Ad Position 21
No active advertisement
ਮਾਨਸਾ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਸਫ਼ਾਈ ਸੇਵਕ | ਤਸਵੀਰ : ਸੇਮੀ ਮਾਨਸਾ<br/> 12-05-2026

ਮਾਨਸਾ, 11 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਸ਼ਹਿਰ 'ਚ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਲੱਗੇ ਗੰਦਗੀ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ ਹਨ | ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੰਜੀਵ ਕੁਮਾਰ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਵਲੋਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਹੜਤਾਲ ਅਣਮਿਥੇ ਸਮੇਂ ਲਈ ਜਾਰੀ ਰਹੇਗੀ | ਸਫ਼ਾਈ ਸੇਵਕ ਸੁਖਦੇਵ ਕੁਮਾਰ ਨੇ ਕਿਹਾ ਕਿ ਉਹ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਇਲਾਵਾ ਉੱਚ ਅਧਿਕਾਰੀਆਂ ਨੂੰ ਅਨੇਕਾਂ ਵਾਰ ਮੰਗ ਪੱਤਰ ਦੇ ਚੁੱਕੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਰ ਕੇ ਉਹ ਹੜਤਾਲ ਕਰਨ ਲਈ ਮਜਬੂਰ ਹੋਏ ਹਨ | ਉਨ੍ਹਾਂ ਦੱਸਿਆ ਕਿ ਹੜਤਾਲ 6ਵੇਂ ਦਿਨ 'ਚ ਪਹੁੰਚ ਗਈ ਹੈ ਪਰ ਹਾਲੇ ਤੱਕ ਕਿਸੇ ਵੀ ਅਧਿਕਾਰੀ ਨੇ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਨਹੀਂ ਕੀਤੀ | ਸੁਖਦੇਵ ਕੁਮਾਰ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਅਗਲੇ ਦਿਨਾਂ 'ਚ ਸੰਘਰਸ਼ ਹੋਰ ਪ੍ਰਚੰਡ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਖ਼ਰੀਦ ਏਜੰਸੀਆਂ ਨੇ 6.33 ਲੱਖ ਮੀਟਿ੍ਕ ਟਨ ਕਣਕ ਖਰੀਦੀ-ਡਿਪਟੀ ਕਮਿਸ਼ਨਰ <br/> ਅਗਲੀ ਖ਼ਬਰ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਤੋਂ ਸ਼ਹਿਰੀ ਪ੍ਰੇਸ਼ਾਨ <br/> ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀ ਹੜਤਾਲ 6ਵੇਂ ਦ...
Ad Position 24