13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਹਲਕਾ ਵਿਧਾਇਕ ਵਲੋਂ ਬਹਾਦਰਪੁਰ ਕਾਲਜ ਦਾ ਪ੍ਰਾਸਪੈਕਟਸ ਜਾਰੀ <br/>

Ad Position 21
No active advertisement
ਅਜੀਤ ਡੈਸਕ 12-05-2026
ਬਰੇਟਾ, 11 ਮਈ (ਮੰਡੇਰ)- ਯੂਨੀਵਰਸਿਟੀ ਕਾਲਜ ਬਹਾਦਰਪੁਰ ਵਲੋਂ ਪ੍ਰਾਸਪੈਕਟਸ ਰਿਲੀਜ਼ ਸਮਾਰੋਹ ਕਰਵਾਇਆ ਗਿਆ, ਜਿਸ 'ਚ ਹਲਕਾ ਵਿਧਾਇਕ ਪਿ੍ੰਸੀਪਲ ਬੁੱਧ ਰਾਮ ਵਲੋਂ ਕਾਲਜ ਦਾ ਪ੍ਰਾਸਪੈਕਟਸ ਰਿਲੀਜ਼ ਕੀਤਾ ਗਿਆ | ਸਮਾਰੋਹ ਦੀ ਸ਼ੁਰੂਆਤ ਯੂਨੀਵਰਸਿਟੀ ਧੁਨੀ ਨਾਲ ਕੀਤੀ ਗਈ ਅਤੇ ਕਾਲਜ ਪਿ੍ੰਸੀਪਲ ਡਾ. ਬਲਦੇਵ ਸਿੰਘ ਦੋਦੜਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ-ਆਇਆਂ ਆਖਿਆ | ਵਿਧਾਇਕ ਨੇ ਕਿਹਾ ਕਿ ਵਿਦਿਆਰਥੀਆਂ ਦੇ ਜੀਵਨ 'ਚ ਪੜ੍ਹਾਈ ਦਾ ਖ਼ਾਸ ਮਹੱਤਵ ਹੁੰਦਾ ਹੈ ਅਤੇ ਇਹ ਸਮਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ | ਇਸ ਮੌਕੇ ਹਰਜੀਤ ਸਿੰਘ ਬਿੱਟੂ, ਤਰਸੇਮ ਸਿੰਘ ਸਰਪੰਚ, ਬਲਵਿੰਦਰ ਸਿੰਘ ਪੰਚ ਸਮੇਤ ਸਮੂਹ ਕਾਲਜ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਨਕਦੀ ਖੋਹਣ ਵਾਲੇ 4 ਜਣਿਆਂ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਘਰ 'ਚੋਂ ਗਹਿਣੇ ਤੇ ਨਕਦੀ ਚੋਰੀ
Ad Position 24