11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਭਾਕਿਯੂ (ਸਿੱਧੂਪੁਰ) ਵਲੋਂ ਖੇਤੀਬਾੜੀ ਸਹਿਕਾਰੀ ਬੈਂਕ ਅੱਗੇ ਧਰਨਾ ਜਾਰੀ <br/>

Ad Position 21
No active advertisement
ਅਜੀਤ ਡੈਸਕ 13-05-2026

ਮਾਨਸਾ, 12 ਮਈ (ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਸਥਾਨਕ ਖੇਤੀਬਾੜੀ ਸਹਿਕਾਰੀ ਬੈਂਕ ਅੱਗੇ ਦੂਸਰੇ ਦਿਨ ਵੀ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ | ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਸਿਰ ਚੜ੍ਹੇ ਕਰਜ਼ੇ 'ਤੇ ਲੀਕ ਮਾਰਨ ਦੇ ਨਾਲ ਹੀ ਸਾਰੀਆਂ ਮੰਗਾਂ ਮੰਨੀਆਂ ਜਾਣ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ, ਦਰਸ਼ਨ ਸਿੰਘ ਗਿੱਲ, ਦੀਦਾਰ ਸਿੰਘ ਖਾਰਾ, ਮਾਘ ਸਿੰਘ, ਹਰਮੀਤ ਸਿੰਘ, ਬਲਵੀਰ ਸਿੰਘ ਝੰਡਾ ਕਲਾਂ, ਜਸਵੀਰ ਸਿੰਘ ਝੰਡਾ ਕਲਾਂ, ਦਰਬਾਰਾ ਸਿੰਘ ਝੰਡਾ ਕਲਾਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਘਰ 'ਚੋਂ ਗਹਿਣੇ ਚੋਰੀ ਅਗਲੀ ਖ਼ਬਰ ਚੋਣਾਂ ਦੌਰਾਨ ਸਫ਼ਾਈ ਸੇਵਕਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਸੱਤਾ ਧਿਰ ਲਈ ਸਿਰਦਰਦੀ <br/>
Ad Position 24