ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਜਨਤਾ ਪਾਰਟੀ ਨੂੰ ਉਦੋਂ ਬਲ ਮਿਲਿਆ ਜਦੋਂ ਵੱਖ-ਵੱਖ ਪਾਰਟੀਆਂ ਛੱਡ ਕੇ ਕਈ ਵਿਅਕਤੀਆਂ ਨੇ ਸਾਥੀਆਂ ਸਮੇਤ ਪਾਰਟੀ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ ਦੀ ਹਾਜ਼ਰੀ 'ਚ ਭਾਜਪਾ 'ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਭਾਜਪਾ 'ਚ ਸ਼ਾਮਿਲ ਹੋਣ ਵਾਲਿਆਂ 'ਚ ਸਾਬਕਾ ਐਮ. ਸੀ. ਰਿੰਪਲ ਸਿੰਗਲਾ, ਗੋਪਾਲ ਰਾਜ ਪਾਲੀ ਠੇਕੇਦਾਰ, ਜਿੰਮੀ ਸਿੰਗਲਾ, ਮਨੀ ਸਿੰਗਲਾ ਅਤੇ ਗੋਗਾ ਆਦਿ ਹਨ | ਸੰਬੋਧਨ ਕਰਦਿਆਂ ਨਕੱਈ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਦੇ ਐਲਾਨ ਤੋਂ ਬਾਅਦ ਮਾਨਸਾ 'ਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਚੁੱਕਿਆ ਹੈ | ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਚੋਣਾਂ 'ਚ ਭਾਜਪਾ ਦੇ ਉਮੀਦਵਾਰ ਸ਼ਾਨਦਾਰ ਜਿੱਤ ਹਾਸਲ ਕਰਨਗੇ | ਉਨ੍ਹਾਂ ਕਿਹਾ ਕਿ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਗੁਰਮੇਲ ਸਿੰਘ ਠੇਕੇਦਾਰ, ਪ੍ਰੇਮ ਸਾਗਰ ਭੋਲਾ ਵੀ ਹਾਜ਼ਰ ਸਨ |