11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਫ਼ਾਈ ਸੇਵਕਾਂ ਨੇ ਹੜਤਾਲ ਦੇ 7ਵੇਂ ਦਿਨ ਰੋਸ ਰੈਲੀ ਕੱਢੀ <br/>

Ad Position 21
No active advertisement
ਅਜੀਤ ਡੈਸਕ 13-05-2026
ਬੋਹਾ, 12 ਮਈ (ਰਮੇਸ਼ ਤਾਂਗੜੀ)- ਸਥਾਨਕ ਨਗਰ ਪੰਚਾਇਤ ਦੇ ਸਫ਼ਾਈ ਸੇਵਕਾਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ 7ਵੇਂ ਦਿਨ ਸਥਾਨਕ ਸ਼ਹਿਰ 'ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕੱਢੀ ਗਈ | ਯੂਨੀਅਨ ਦੇ ਇਕਾਈ ਪ੍ਰਧਾਨ ਗੁਰਸੇਵਕ ਸਿੰਘ ਨੇ ਦੋਸ਼ ਲਗਾਇਆ ਕਿ ਸੂਬਾ ਸਰਕਾਰ ਸਫ਼ਾਈ ਕਾਮਿਆਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ, ਜਿਸ ਕਰ ਕੇ ਉਨ੍ਹਾਂ 'ਚ ਰੋਸ ਫੈਲਿਆ ਹੋਇਆ ਹੈ | ਉਨ੍ਹਾਂ ਮੰਗ ਕੀਤੀ ਕਿ ਕਲਰਕ, ਕੰਪਿਊਟਰ ਅਪਰੇਟਰ, ਸੁਪਰਵਾਈਜ਼ਰ, ਇਲੈਕਟਿ੍ਸ਼ਨ ਆਦਿ ਨੂੰ ਪੱਕੇ ਕਰਨ ਸਮੇਤ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕੀਤੀ ਜਾਵੇ | ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਤੇ ਹੋਰ ਆਗੂਆਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਦੌਰਾਨ ਦਫ਼ਤਰੀ ਸਟਾਫ਼ ਕਲਰਕ, ਆਊਟ ਸੋਰਸ ਕਲੈਰੀਕਲ ਯੂਨੀਅਨ, ਪੰਜਾਬ ਮਿਉਂਸੀਪਲ ਵਰਕਰਜ਼ ਫੈਡਰੇਸ਼ਨ ਆਦਿ ਦੇ ਮੁਲਾਜ਼ਮ ਵੀ ਸਾਂਝੇ ਤੌਰ 'ਤੇ ਰੈਲੀ 'ਚ ਸ਼ਾਮਲ ਹੋ ਗਏ ਹਨ | ਇਸ ਮੌਕੇ ਐਕਸ਼ਨ ਕਮੇਟੀ ਦੇ ਪ੍ਰਧਾਨ ਆਸ਼ੂ ਕੁਮਾਰ, ਮੋਹਨ ਸਿੰਘ, ਬਾਲੀ ਸਿੰਘ, ਸੁਨੀਲ ਕੁਮਾਰ, ਕੁਲਦੀਪ ਕੌਰ, ਸੁਰਜੀਤ ਕੌਰ, ਬਲਵੀਰ ਸਿੰਘ, ਅੰਗਰੇਜ਼ ਸਿੰਘ, ਦਵਿੰਦਰਪਾਲ ਸਿੰਘ, ਅਜੈ ਕੁਮਾਰ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਖਾਧ ਪਦਾਰਥਾਂ ਦੇ ਸੈਂਪਲ ਲਏ ਅਗਲੀ ਖ਼ਬਰ ਵੱਖ-ਵੱਖ ਪਾਰਟੀਆਂ ਛੱਡ ਕਈ ਲੋਕ ਨਕੱਈ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਿਲ <br/>
Ad Position 24