ਮਾਨਸਾ, 12 ਮਈ (ਵਿ.ਪ੍ਰਤੀ)- ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਅਗਵਾਈ ਹੇਠ ਫੂਡ ਸੇਫ਼ਟੀ ਅਫ਼ਸਰ ਅਮਰਿੰਦਰ ਪਾਲ ਸਿੰਘ ਤੇ ਜੂਨੀਅਰ ਸਹਾਇਕ ਲਕਸ਼ਵੀਰ ਸਿੰਘ ਦੀ ਟੀਮ ਵਲੋਂ ਖਾਣ ਵਾਲੇ ਪਦਾਰਥਾਂ ਦੀ ਮਿਲਾਵਟ ਖੋਰੀ ਨੂੰ ਰੋਕਣ ਦੇ ਲਈ ਸਥਾਨਕ ਸ਼ਹਿਰ ਸਮੇਤ ਰੱਲਾ, ਜੋਗਾ ਤੇ ਬੁਢਲਾਡਾ ਤੋਂ ਪਨੀਰ ਦੇ 10 ਸੈਂਪਲ ਇਕੱਠੇ ਕੀਤੇ ਗਏ | ਉਨ੍ਹਾਂ ਦੱਸਿਆ ਕਿ ਉਕਤ ਸੈਂਪਲ ਜਾਂਚ ਲਈ ਭੇਜੇ ਗਏ ਹਨ ਅਤੇ ਰਿਪੋਰਟ ਆਉਣ 'ਤੇ ਜੇਕਰ ਕਿਸੇ ਤਰ੍ਹਾਂ ਦੀ ਮਿਲਾਵਟ ਖੋਰੀ ਪਾਈ ਗਈ ਤਾਂ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਕੋਈ ਸਮੱਸਿਆ ਪੇਸ਼ ਆਉਂਦੀ ਹੈ, ਤਾਂ ਤੁਰੰਤ ਸਿਹਤ ਵਿਭਾਗ ਕੋਲ ਸ਼ਿਕਾਇਤ ਦਰਜ਼ ਕਰਵਾਈ ਜਾਵੇ |