ਸਰਦੂਲਗੜ੍ਹ, 12 ਮਈ (ਜੀ.ਐਮ.ਅਰੋੜਾ)- ਮਾਲਵਾ ਕਾਲਜ ਸਰਦੂਲੇਵਾਲਾ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ | ਮੈਨੇਜਿੰਗ ਡਾਇਰੈਕਟਰ ਰਾਜ ਸੋਢੀ ਅਤੇ ਅਧਿਆਪਕਾਂ ਵਲੋਂ ਨਰਸਿੰਗ ਦੇ ਖੇਤਰ ਨਾਲ ਜੁੜੇ ਵਿਦਿਆਰਥੀਆਂ ਨੂੰ ਨਰਸਿੰਗ ਪੇਸ਼ੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ | ਸ੍ਰੀਮਤੀ ਸੋਢੀ ਨੇ ਕਿਹਾ ਕਿ ਨਰਸਾਂ ਸਿਹਤ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ, ਜੋ ਦਿਨ-ਰਾਤ ਮਰੀਜ਼ਾਂ ਦੀ ਸੇਵਾ 'ਚ ਸਮਰਪਿਤ ਰਹਿੰਦੀਆਂ ਹਨ | ਉਨ੍ਹਾਂ ਕਿਹਾ ਕਿ ਨਰਸਿੰਗ ਸਿਰਫ਼ ਪੇਸ਼ਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਮਹਾਨ ਧਰਮ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਇਮਾਨਦਾਰੀ, ਦਇਆ ਅਤੇ ਸੇਵਾ ਭਾਵਨਾ ਨਾਲ ਆਪਣੇ ਫ਼ਰਜ਼ ਨਿਭਾਉਣ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਨੇ ਆਪਣੀ ਸੇਵਾ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਦੀ ਸਹੁੰ ਚੁੱਕਦੇ ਹੋਏ ਪ੍ਰਣ ਕੀਤਾ ਕਿ ਉਹ ਆਪਣੇ ਫ਼ਰਜ਼ਾਂ ਪ੍ਰਤੀ ਕਦੇ ਵੀ ਕੁਤਾਹੀ ਨਹੀਂ ਕਰਨਗੇ |