11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਰਿਜਨਲ ਟਰਾਂਸਪੋਰਟ ਅਫ਼ਸਰ ਵਲੋਂ ਚਲਾਨਾਂ ਦਾ ਭੁਗਤਾਨ ਕਰਨ ਦੀ ਹਦਾਇਤ

Ad Position 21
No active advertisement
ਅਜੀਤ ਡੈਸਕ 13-05-2026
ਮਾਨਸਾ, 12 ਮਈ (ਸੱਭਿ.ਪ੍ਰਤੀ.)- ਰਿਜਨਲ ਟਰਾਂਸਪੋਰਟ ਅਫ਼ਸਰ ਗਗਨਦੀਪ ਸਿੰਘ ਨੇ ਵਾਹਨ ਮਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੱਟੇ ਗਏ ਚਲਾਨਾਂ ਦਾ ਭੁਗਤਾਨ ਸਮੇਂ ਸਿਰ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜਿਨ੍ਹਾਂ ਵਾਹਨ ਚਾਲਕਾਂ ਨੇ ਲੰਬੇ ਸਮੇਂ ਤੋਂ ਚਲਾਨਾਂ ਦਾ ਨਿਰਧਾਰਿਤ ਸਮੇਂ 'ਚ ਭੁਗਤਾਨ ਨਹੀਂ ਕੀਤਾ, ਉਨ੍ਹਾਂ ਦੇ ਵਾਹਨਾਂ ਨੂੰ ਸੈਂਟਰਲ ਮੋਟਰ ਵਹੀਕਲ ਰੂਲਜ਼ 1989 ਦੇ ਅਧੀਨ ਸੈਕਸ਼ਨ 167 ਤਹਿਤ ਬਲੈਕ ਲਿਸਟ ਕਰ ਦਿੱਤਾ ਗਿਆ ਹੈ ਅਤੇ ਉਹ ਸਰਕਾਰੀ ਸੇਵਾ ਮਾਲਕੀਅਤ ਟਰਾਂਸਫ਼ਰ ਅਤੇ ਫਿਟਨੈਂਸ ਸਰਟੀਫਿਕੇਟ ਆਦਿ ਪ੍ਰਾਪਤ ਨਹੀ ਕਰ ਸਕਦੇ | ਉਨ੍ਹਾਂ ਕਿਹਾ ਕਿ ਕੰਮਕਾਜੀ ਵਾਲੇ ਦਿਨ ਆਨਲਾਈਨ ਮਾਧਿਅਮ ਰਾਹੀਂ ਵੀ ਰਿਜਨਲ ਟਰਾਂਸਪੋਰਟ ਅਫ਼ਸਰ ਦਫ਼ਤਰ ਮਾਨਸਾ ਵਿਖੇ ਚਲਾਨ ਫ਼ੀਸ ਜਮਾਂ ਭਰੀ ਜਾ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਪਿੰਡ ਘੁਰਕਣੀ 'ਚ ਸ਼ੁਰੂਆਤ ਅਗਲੀ ਖ਼ਬਰ ਨਗਰ ਕੌਂਸਲ ਮਾਨਸਾ, ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਜੋਗਾ/ਬੋਹਾ ਲਈ ਰਿਟਰਨਿੰਗ ਅਫ਼ਸਰ ਨਿਯੁਕਤ
Ad Position 24