ਝੁਨੀਰ, 12 ਮਈ (ਸੰਜੀਵ ਸਿੰਗਲਾ)- ਪੰਜਾਬ ਸਰਕਾਰ ਵਲੋਂ ਔਰਤਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਪਿੰਡ ਘੁਰਕਣੀ ਵਿਖੇ ਕੀਤੀ ਗਈ | ਇਸ ਮੌਕੇ ਪਿੰਡ ਦੀਆਂ 14 ਸਖ਼ੀਆਂ ਨੇ ਯੋਜਨਾ ਦੀ ਸ਼ੁਰੂਆਤ ਹੋਣ 'ਤੇ ਖ਼ੁਸ਼ੀ ਜਤਾਉਂਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ | ਸਰਪੰਚ ਨਿਰਮਲ ਸਿੰਘ ਘੁਰਕਣੀ ਨੇ ਕਿਹਾ ਕਿ ਸਰਕਾਰ ਵਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਇਆ ਜਾਵੇਗਾ | ਇਸ ਮੌਕੇ ਸਰਪੰਚ ਲਵਪ੍ਰੀਤ ਕੌਰ, ਪੰਚ ਬਸੰਤ ਸਿੰਘ, ਕੇਵਲ ਸਿੰਘ, ਗੁਰਮੀਤ ਸਿੰਘ, ਜਸਵੀਰ ਸਿੰਘ, ਆਂਗਣਵਾੜੀ ਵਰਕਰ ਬਲਵਿੰਦਰ ਕੌਰ, ਇੰਦਰਜੀਤ ਕੌਰ, ਭੁਪਿੰਦਰ ਕੌਰ, ਮਨਜੀਤ ਕੌਰ, ਅੰਗਰੇਜ਼ ਕੌਰ, ਰਜਿੰਦਰ ਕੌਰ, ਸਖ਼ੀਆਂ ਲਵਪ੍ਰੀਤ ਕੌਰ, ਅਮਨਦੀਪ ਕੌਰ, ਰਿੰਪੀ ਕੌਰ, ਭਿੰਦਰ ਕੌਰ, ਪਾਲ ਕੌਰ, ਸੋਮਾ ਰਾਣੀ, ਵੀਰਪਾਲ ਕੌਰ, ਗੁਰਪ੍ਰੀਤ ਕੌਰ, ਜਸਵਿੰਦਰ ਕੌਰ, ਮਨਜੀਤ ਕੌਰ, ਅਮਨਦੀਪ ਕੌਰ, ਰਮਨਦੀਪ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ |