11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਫ਼ਾਈ ਕਾਮਿਆਂ ਨੇ ਹੜਤਾਲ ਦੇ 7ਵੇਂ ਦਿਨ ਵੀ ਰੋਸ ਪ੍ਰਗਟਾਇਆ <br/>

Ad Position 21
No active advertisement
ਅਜੀਤ ਡੈਸਕ 13-05-2026
ਮਾਨਸਾ, 12 ਮਈ (ਫੱਤੇਵਾਲੀਆ)- ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਕੰਮ ਛੋੜ ਹੜਤਾਲ ਦੇ 7ਵੇਂ ਦਿਨ ਵੀ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਉਹ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ ਪਰ ਸਰਕਾਰ ਤੇ ਨਗਰ ਕੌਂਸਲ ਦੇ ਕਿਸੇ ਵੀ ਅਧਿਕਾਰੀ ਵਲੋਂ ਕੋਈ ਸਾਰ ਨਹੀਂ ਲਈ ਗਈ | ਉਨ੍ਹਾਂ ਕਿਹਾ ਕਿ ਕਈ ਵਾਰ ਮੰਗ ਪੱਤਰ ਦੇਣ ਦੇ ਬਾਵਜੂਦ ਪਰਨਾਲਾ ਜਿਉਂ ਦੀ ਤਿਉਂ ਹੈ, ਜਿਸ ਕਰ ਕੇ ਉਨ੍ਹਾਂ 'ਚ ਰੋਸ ਫੈਲਿਆ ਹੋਇਆ ਹੈ | ਯੂਨੀਅਨ ਆਗੂ ਪਰਵੀਨ ਕੁਮਾਰ ਨੇ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਕੱਚੇ ਸਫ਼ਾਈ ਸੇਵਕਾਂ, ਸੀਵਰਮੈਨਾਂ ਅਤੇ ਦਰਜਾ ਚਾਰ ਕਰਮਚਾਰੀਆਂ ਦੀਆਂ ਸੇਵਾਵਾਂ ਪੱਕੀਆਂ ਕੀਤੀਆਂ ਜਾਣ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ 'ਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ ਅਗਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਪਿੰਡ ਘੁਰਕਣੀ 'ਚ ਸ਼ੁਰੂਆਤ
Ad Position 24