11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੇਵਾ ਭਾਰਤੀ ਸੰਸਥਾ ਵਲੋਂ ਪ੍ਰਾਚੀ ਗਰਗ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 13-05-2026
ਬੁਢਲਾਡਾ, 12 ਮਈ (ਮਨਚੰਦਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ 'ਚ ਪ੍ਰਾਚੀ ਗਰਗ ਪੁੱਤਰੀ ਗੌਰਵ ਗਰਗ ਨੇ ਰਾਜ ਭਰ 'ਚੋਂ 14ਵਾਂ ਸਥਾਨ ਪ੍ਰਾਪਤ ਕਰ ਕੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਪ੍ਰਾਪਤੀ 'ਤੇ ਸੇਵਾ ਭਾਰਤੀ ਸੰਸਥਾ ਵਲੋਂ ਪ੍ਰਾਚੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸੰਸਥਾ ਮੈਂਬਰਾਂ ਨੇ ਦੱਸਿਆ ਕਿ ਸੰਸਥਾ ਦਾ ਮੁੱਖ ਉਦੇਸ਼ ਬੱਚਿਆਂ ਦਾ ਹੌਸਲਾ ਅਫਜ਼ਾਈ ਕਰਨਾ ਅਤੇ ਸਮਾਜਿਕ ਕੰਮਾਂ 'ਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਹੈ | ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਸਮੇਂ-ਸਮੇਂ 'ਤੇ ਸਿੱਖਿਆ, ਸਿਹਤ ਅਤੇ ਸਮਾਜ ਭਲਾਈ ਨਾਲ ਜੁੜੇ ਕਈ ਉਪਰਾਲੇ ਕੀਤੇ ਜਾਂਦੇ ਹਨ | ਇਸ ਮੌਕੇ ਅਮਿਤ ਜਿੰਦਲ, ਸ਼ਸ਼ੀ ਕਾਠ, ਹੇਮ ਰਾਜ, ਸ਼ਿਵ ਮਿੱਤਲ, ਪ੍ਰੇਮ ਪ੍ਰਕਾਸ਼, ਰਘੂਨਾਥ ਸਿੰਗਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਦਾ ਆਗੂ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ <br/> ਅਗਲੀ ਖ਼ਬਰ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ 'ਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ
Ad Position 24