11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਅਕਾਲੀ ਦਲ (ਪੁਨਰ ਸੁਰਜੀਤ) ਦਾ ਆਗੂ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 13-05-2026
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਦੋਂ ਹੁੰਗਾਰਾ ਮਿਲਿਆ ਜਦੋਂ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਡੈਲੀਗੇਟ ਦਵਿੰਦਰ ਸਿੰਘ ਢਿੱਲੋਂ ਨੇ ਸਾਥੀਆਂ ਸਮੇਤ ਦਲ 'ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਇੱਥੇ ਸਾਬਕਾ ਕੇਂਦਰੀ ਮੰਤਰੀ ਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਦੇ ਦਫ਼ਤਰ ਵਿਖੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਦੀ ਅਗਵਾਈ 'ਚ ਸ਼ਾਮਿਲ ਹੋਏ ਢਿੱਲੋਂ ਨੇ ਕਿਹਾ ਕਿ ਉਹ ਪਹਿਲਾਂ ਵੀ ਸ਼ੋ੍ਰਮਣੀ ਅਕਾਲੀ ਦਲ 'ਚ ਕੰਮ ਕਰਦੇ ਰਹੇ ਹਨ ਅਤੇ ਮੁੜ ਘਰ ਵਾਪਸੀ ਕਰਦਿਆਂ ਖ਼ੁਸ਼ੀ ਮਹਿਸੂਸ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਉਹ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ ਲਈ ਦਿਨ-ਰਾਤ ਇਕ ਕਰਨਗੇ | ਸ੍ਰੀ ਅਰੋੜਾ ਨੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਵਾਰਡ ਨੰਬਰ 7 ਤੋਂ ਦਵਿੰਦਰ ਸਿੰਘ ਢਿੱਲੋਂ ਦੀ ਪਤਨੀ ਰੁਪਿੰਦਰ ਕੌਰ ਢਿੱਲੋਂ ਨੂੰ ਕੌਂਸਲਰ ਚੋਣਾਂ ਲਈ ਉਮੀਦਵਾਰ ਐਲਾਨਦਿਆਂ ਦੱਸਿਆ ਕਿ ਪਾਰਟੀ ਨਗਰ ਕੌਂਸਲ ਮਾਨਸਾ ਤੇ ਨਗਰ ਪੰਚਾਇਤ ਭੀਖੀ ਦੇ ਸਾਰੇ ਵਾਰਡਾਂ 'ਤੇ ਉਮੀਦਵਾਰ ਉਤਾਰੇਗੀ | ਇਸ ਮੌਕੇ ਐਡਵੋਕੇਟ ਕੇ. ਐਸ. ਮਠਾੜੂ, ਨਿਰਜੋਤ ਸਿੰਘ ਸਿੱਧੂ, ਸੇਵਾ ਸਿੰਘ ਸਿੱਧੂ, ਜੱਸੀ ਸਿੰਘ ਸਿੱਧੂ, ਗੁਰਦੀਪ ਸਿੰਘ ਕੋਟਧਰਮੂ, ਕੁਲਦੀਪ ਸਿੰਘ ਸਿੱਧੂ, ਗੁਰਜੰਟ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਮਿਲਣ ਵਾਲੇ ਮਿਡ-ਡੇ-ਮੀਲ 'ਚ ਗੁਣਵੱਤਾ ਯਕੀਨੀ ਬਣਾਈ ਜਾਵੇ-ਸੇਖੋਂ ਅਗਲੀ ਖ਼ਬਰ ਸੇਵਾ ਭਾਰਤੀ ਸੰਸਥਾ ਵਲੋਂ ਪ੍ਰਾਚੀ ਗਰਗ ਦਾ ਸਨਮਾਨ <br/>
Ad Position 24