ਮਾਨਸਾ, 13 ਮਈ (ਵਿ.ਪ੍ਰਤੀ)- ਜ਼ਿਲ੍ਹੇ ਦੀਆਂ ਨਗਰ ਕੌਂਸਲਾਂ/ਪੰਚਾਇਤਾਂ 'ਚ ਹੋਣ ਵਾਲੀਆਂ ਆਮ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਕਾਗ਼ਜ਼ ਨਹੀਂ ਭਰੇ | ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਉਮੀਦਵਾਰ 16 ਮਈ ਤੱਕ ਆਪਣੇ ਕਾਗ਼ਜ਼ ਦਾਖਲ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਜਦਕਿ 19 ਮਈ ਤੱਕ ਉਮੀਦਵਾਰ ਆਪਣੇ ਕਾਗ਼ਜ਼ ਵਾਪਸ ਲੈ ਸਕਣਗੇ |