11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਗਰ ਸੁਧਾਰ ਸਭਾ ਵਲੋਂ ਚੰਗੇ ਅਕਸ ਵਾਲੇ ਉਮੀਦਵਾਰ ਚੁਣਨ ਸੰਬੰਧੀ ਮੁਹਿੰਮ ਚਲਾਉਣ ਦਾ ਫ਼ੈਸਲਾ <br/>

Ad Position 21
No active advertisement
ਅਜੀਤ ਡੈਸਕ 14-05-2026

ਬੁਢਲਾਡਾ, 13 ਮਈ (ਸੁਨੀਲ ਮਨਚੰਦਾ)- ਨਗਰ ਸੁਧਾਰ ਸਭਾ ਬੁਢਲਾਡਾ ਦੀ ਮੀਟਿੰਗ ਹਰਦਿਆਲ ਸਿੰਘ ਦਾਤੇਵਾਸ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਹੋਈ | ਸਭਾ ਵਲੋਂ ਫ਼ੈਸਲਾ ਕੀਤਾ ਗਿਆ ਕਿ ਪੈਂਫ਼ਲਿਟ, ਪੋਸਟਰਾਂ ਅਤੇ ਬੈਨਰਾਂ ਰਾਹੀਂ ਸ਼ਹਿਰ ਦੇ ਵੋਟਰਾਂ ਨੂੰ ਸਾਫ਼-ਸੁਥਰੇ ਅਕਸ ਵਾਲੇ ਇਮਾਨਦਾਰ ਉਮੀਦਵਾਰਾਂ ਨੂੰ ਚੁਣਨ ਦੀ ਅਪੀਲ ਕੀਤੀ ਜਾਵੇਗੀ | ਸੰਸਥਾ ਦੇ ਕੁਆਰਡੀਨੇਟਰ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਕਿਹਾ ਕਿ ਨਗਰ ਕੌਂਸਲ 'ਚ ਭਿ੍ਸ਼ਟਾਚਾਰ ਦਾ ਬੋਲਬਾਲਾ ਰਿਹਾ, ਪੀਣ ਵਾਲੇ ਪਾਣੀ 'ਚ ਗੰਦੇ ਪਾਣੀ ਦੀ ਸਪਲਾਈ ਜਾਰੀ ਰਹੀ ਅਤੇ ਚੋਰੀਆਂ, ਲੁੱਟਾਂ-ਖੋਹਾਂ ਅਤੇ ਨਸ਼ਿਆਂ ਦੀਆਂ ਘਟਨਾਵਾਂ 'ਚ ਵੀ ਬੇਸ਼ੁਮਾਰ ਵਾਧਾ ਹੋਇਆ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਨਗਰ ਕੌਂਸਲ ਚੋਣਾਂ ਮੌਕੇ ਵੋਟਾਂ ਲੈਣ ਲਈ 'ਮੇਰਾ ਵਾਰਡ-ਮੇਰਾ ਪਰਿਵਾਰ' ਦੇ ਦਾਅਵੇ ਕਰਨ ਵਾਲੇ ਪੂਰੇ 5 ਸਾਲ ਕਿਤੇ ਵੀ ਨਜ਼ਰ ਨਹੀਂ ਆਏ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਸੁਧਾਰ ਸਭਾ ਦਾ ਸਾਥ ਦੇਣ ਅਤੇ ਸਾਫ਼-ਸੁਥਰੇ ਅਕਸ ਵਾਲੇ ਉਮੀਦਵਾਰ ਹੀ ਚੁਣਨ | ਇਸ ਮੌਕੇ ਪ੍ਰੇਮ ਸਿੰਘ ਦੋਦੜਾ, ਸਤਪਾਲ ਸਿੰਘ ਕਟੌਦੀਆ, ਜਰਨੈਲ ਸਿੰਘ ਸੰਧੂ, ਰਾਜਿੰਦਰ ਸਿੰਘ, ਸੋਨੂੰ ਕੋਹਲੀ, ਮਾ. ਰਘੁਨਾਥ ਸਿੰਗਲਾ, ਰਾਮ ਗੋਪਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੈਕੰਡਰੀ ਸਕੂਲ ਰੱਲੀ ਦਾ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਜੰਗਲਾਤ ਵਿਭਾਗ ਦੇ ਕਾਮਿਆਂ ਵਲੋਂ ਵਣ ਮੰਡਲ ਅਫ਼ਸਰ ਦੇ ਦਫ਼ਤਰ ਦਾ ਘਿਰਾਓ
Ad Position 24