11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਰਕਾਰੀ ਸੈਕੰਡਰੀ ਸਕੂਲ ਰੱਲੀ ਦਾ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 14-05-2026
ਬੁਢਲਾਡਾ, 13 ਮਈ (ਸਵਰਨ ਸਿੰਘ ਰਾਹੀ)- ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਲੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕਰ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਮੁਖੀ ਡਾ. ਨਾਇਬ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਦੀਕਸ਼ਾ ਸਿੰਗਲਾ ਪੁੱਤਰੀ ਵਿਨੋਦ ਕੁਮਾਰ ਨੇ 556 ਅੰਕ ਲੈ ਕੇ ਸਕੂਲ 'ਚੋਂ ਪਹਿਲਾ, ਸੁਖਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 540 ਅੰਕਾਂ ਨਾਲ ਦੂਜਾ, ਅਮਨਦੀਪ ਕੌਰ ਪੁੱਤਰੀ ਹਰਫੂਲ ਸਿੰਘ ਅਤੇ ਖੁਸ਼ਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 533 ਅੰਕ ਲੈ ਕੇ ਸਾਂਝੇ ਰੂਪ 'ਚ ਤੀਜਾ ਸਥਾਨ ਹਾਸਿਲ ਕੀਤਾ ਹੈ, ਜਦਕਿ ਬਾਕੀ ਵਿਦਿਆਰਥੀ ਵੀ ਵਧੀਆ ਅੰਕਾਂ ਨਾਲ ਪਾਸ ਹੋਏ ਹਨ | ਉਨ੍ਹਾਂ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼ਾਨਦਾਰ ਨਤੀਜਿਆਂ ਲਈ ਲੈਕਚਰਾਰ ਗੁਰਵਿੰਦਰ ਸਿੰਘ ਅਤੇ ਸਮੂਹ ਸਟਾਫ਼ ਦੀ ਮਿਹਨਤ ਰੰਗ ਲਿਆਈ ਹੈ |

Ad Position 22
No active advertisement
ਪਿਛਲੀ ਖ਼ਬਰ ਬਰੇਟਾ ਨਗਰ ਕੌਂਸਲ ਲਈ ਪਹਿਲੇ ਦਿਨ ਕੋਈ ਵੀ ਨਾਮਜ਼ਦਗੀ ਨਹੀਂ ਹੋਈ ਅਗਲੀ ਖ਼ਬਰ ਨਗਰ ਸੁਧਾਰ ਸਭਾ ਵਲੋਂ ਚੰਗੇ ਅਕਸ ਵਾਲੇ ਉਮੀਦਵਾਰ ਚੁਣਨ ਸੰਬੰਧੀ ਮੁਹਿੰਮ ਚਲਾਉਣ ਦਾ ਫ਼ੈਸਲਾ <br/>
Ad Position 24