ਬਰੇਟਾ, 13 ਮਈ (ਜੀਵਨ ਸ਼ਰਮਾ)- ਸਥਾਨਕ ਨਗਰ ਕੌਂਸਲ ਦੀਆਂ ਚੋਣਾਂ ਲਈ ਪਹਿਲੇ ਦਿਨ ਕੋਈ ਵੀ ਨਾਮਜ਼ਦਗੀ ਦਾਖਲ ਨਹੀਂ ਹੋਈ | ਏ.ਆਰ.ਓ. ਕਰਮਜੀਤ ਸਿੰਘ ਨੇ ਦੱਸਿਆ ਕਿ ਨਾਮਜ਼ਦਗੀਆਂ ਦਾ ਅੱਜ ਪਹਿਲਾ ਦਿਨ ਸੀ | ਫਿਰ ਵੀ ਕਿਸੇ ਵੀ ਉਮੀਦਵਾਰ ਨੇ ਆਪਣੇ ਕਾਗ਼ਜ਼ ਦਾਖਲ ਨਹੀਂ ਕੀਤੇ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਦਾਖਲ ਕਰਨ ਦਾ ਸਮਾਂ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਹੈ ਅਤੇ ਅਖੀਰਲੀ ਤਰੀਕ 16 ਮਈ ਹੈ, ਜਿਸ ਦਰਮਿਆਨ ਕੋਈ ਵੀ ਉਮੀਦਵਾਰ ਆਪਣੇ ਕਾਗ਼ਜ਼ ਦਾਖਲ ਕਰ ਸਕਦਾ ਹੈ |