ਸਰਦੂਲਗੜ੍ਹ, 13 ਮਈ (ਜੀ.ਐਮ. ਅਰੋੜਾ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਨਗਰ ਕੌਂਸਲ/ਪੰਚਾਇਤ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪੱਧਰ 'ਤੇ ਪੂਰੀ ਤਿਆਰੀ ਕਰ ਲਈ ਗਈ ਹੈ | ਜ਼ਿਲ੍ਹੇ ਦੀ ਸਮੁੱਚੀ ਜਥੇਬੰਦੀ, ਵਰਕਰਾਂ ਅਤੇ ਵੱਖ-ਵੱਖ ਵਿੰਗਾਂ ਦੇ ਨੁਮਾਇੰਦਿਆਂ 'ਚ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਲਈ ਭਾਰੀ ਉਤਸ਼ਾਹ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਸੋਢੀ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮਜ਼ਬੂਤ, ਤਜਰਬੇਕਾਰ ਅਤੇ ਲੋਕ-ਪੱਖੀ ਬਦਲਾਅ ਦੀ ਉਡੀਕ ਕਰ ਰਹੇ ਹਨ | ਉਨ੍ਹਾਂ ਆਖਿਆ ਕਿ ਅਕਾਲੀ ਦਲ ਆਉਣ ਵਾਲੀਆਂ ਚੋਣਾਂ ਆਪਣੇ ਚੋਣ ਨਿਸ਼ਾਨ 'ਤੇ ਲੜੇਗਾ ਅਤੇ ਲੋਕਾਂ ਦੇ ਮੁੱਦਿਆਂ ਤੇ ਵਿਕਾਸ ਦੇ ਉਦੇਸ਼ ਨੂੰ ਹੀ ਮੁੱਖ ਤਰਜ਼ੀਹ ਦਿੱਤੀ ਜਾਵੇਗੀ | ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਆਵਾਜ਼ ਬਣ ਕੇ ਖੜਿਆ ਹੈ ਅਤੇ ਆਉਣ ਵਾਲੀਆਂ ਚੋਣਾਂ 'ਚ ਲੋਕਾਂ ਵਲੋਂ ਪਾਰਟੀ ਨੂੰ ਭਾਰੀ ਸਮਰਥਨ ਦਿੱਤਾ ਜਾਵੇਗਾ |