ਬਰੇਟਾ, 13 ਮਈ (ਪਾਲ ਸਿੰਘ ਮੰਡੇਰ)- ਸਥਾਨਕ ਸ਼ਹੀਦ ਨੰਦ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਦੇ ਸਾਇੰਸ, ਤਕਨੀਕੀ ਅਤੇ ਗਿਆਨ ਪਰਖ ਸੰਬੰਧੀ ਮੁਕਾਬਲੇ ਕਰਵਾਏ ਗਏ | ਕੰਪਿਊਟਰ ਸਾਇੰਸ ਅਤੇ ਮਕੈਨੀਕਲ ਇੰਜੀਨੀਅਰਿੰਗ ਵਿਭਾਗਾਂ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਭਾਗ ਲਿਆ | ਕਾਲਜ ਇੰਚਾਰਜ ਅਮਨਦੀਪ ਸਿੰਘ ਨੇ ਦੱਸਿਆ ਕਿ ਅਜਿਹੇ ਮੁਕਾਬਲਿਆਂ 'ਚ ਭਾਗ ਲੈਣ ਨਾਲ ਵਿਦਿਆਰਥੀਆਂ 'ਚ ਆਤਮ ਵਿਸ਼ਵਾਸ ਵਧਦਾ ਹੈ, ਮਨੋਬਲ ਮਜ਼ਬੂਤ ਹੁੰਦਾ ਹੈ ਅਤੇ ਵਿਗਿਆਨਕ ਤੇ ਤਕਨੀਕੀ ਸੋਚ ਦਾ ਵਿਕਾਸ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਕਾਲਜ ਦੇ ਨਵੇਂ ਸੈਸ਼ਨ 'ਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਵਿਸ਼ੇਸ਼ ਕਲਾਸਾਂ ਲਗਾਈਆਂ ਜਾ ਰਹੀਆਂ ਹਨ, 'ਚ ਗਣਿਤ ਅਤੇ ਸਾਇੰਸ ਵਿਸ਼ੇ ਦੇ ਨਾਲ-ਨਾਲ ਕੰਪਿਊਟਰ ਦਾ ਬੇਸਿਕ ਕੋਰਸ ਵੀ ਕਰਵਾਇਆ ਜਾਂਦਾ ਹੈ | ਇਸ ਮੌਕੇ ਲੈਕਚਰਾਰ ਰਮਨਪ੍ਰੀਤ ਕੌਰ, ਪ੍ਰਮੋਦ ਕੁਮਾਰ, ਰਿਪਨਦੀਪ ਸਿੰਘ, ਰਮਨਦੀਪ ਸਿੰਘ ਆਦਿ ਹਾਜ਼ਰ ਸਨ |