15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਸ਼ਿਆਂ ਖ਼ਿਲਾਫ਼ ਭੱਠਾ ਬਸਤੀ ਦੇ ਲੋਕਾਂ ਵਲੋਂ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026

ਮਾਨਸਾ, 15 ਮਈ (ਰਾਵਿੰਦਰ ਸਿੰਘ ਰਵੀ)- ਸਥਾਨਕ ਭੱਠਾ ਬਸਤੀ ਦੇ ਲੋਕਾਂ ਨੇ ਨਸ਼ਿਆਂ ਖ਼ਿਲਾਫ਼ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਬੁਲਾਰਿਆਂ ਨੇ ਦੱਸਿਆ ਕਿ ਬਸਤੀ ਦੀਆਂ ਗਲੀਆਂ 'ਚ ਸ਼ਰੇਆਮ ਨਸ਼ੇ ਵਿਕ ਰਹੇ ਹਨ ਅਤੇ ਕਈ ਨੌਜਵਾਨ ਇਸ ਅਲਾਮਤ ਦਾ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਜਾ ਪਏ ਹਨ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਬਾਕਸਿੰਗ ਦੇ ਚੰਗੇ ਖਿਡਾਰੀ ਨਵਦੀਪ ਸਿੰਘ ਦੀ ਵੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਸੀ | ਐਂਟੀ ਡਰੱਗ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ, ਸਰੋਜ ਰਾਣੀ, ਹਰਮਨਦੀਪ ਕੌਰ, ਜਸਪਾਲ ਸਿੰਘ ਅਤੇ ਸ਼ਵੀ ਨੇ ਦੋਸ਼ ਲਗਾਇਆ ਕਿ ਇੱਥੇ ਸ਼ਰੇਆਮ ਚਿੱਟਾ ਵਿਕ ਰਿਹਾ ਹੈ ਪਰ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸਿਰਫ਼ ਤੇ ਸਿਰਫ਼ ਖਾਨਾਪੂਰਤੀ ਹੈ ਜਦਕਿ ਹਕੀਕਤ 'ਚ ਤਸਕਰਾਂ ਵਲੋਂ ਖੁੱਲ੍ਹੇਆਮ ਨਸ਼ਾ ਵੇਚਿਆ ਜਾ ਰਿਹਾ ਹੈ | ਧਰਨਾਕਾਰੀਆਂ ਨੇ ਕਿਹਾ ਕਿ ਵਾਰਡ ਵਾਸੀਆਂ ਵਲੋਂ ਨਸ਼ਾ ਵੇਚਣ ਵਾਲਿਆਂ ਦੀ ਵੀਡੀਓ ਬਣਾ ਕੇ ਪੁਲਿਸ ਤੱਕ ਪਹੁੰਚਾਉਣ 'ਤੇ ਕੁਝ ਤਸਕਰਾਂ ਵਲੋਂ ਲੋਕਾਂ ਦੇ ਘਰਾਂ 'ਚ ਵੜ ਕੇ ਕੁੱਟਮਾਰ ਕੀਤੀ ਗਈ | ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਵਲੋਂ ਕਾਰਵਾਈ ਨਾ ਕਰਨ ਕਰ ਕੇ ਮਜਬੂਰਨ ਧਰਨਾ ਲਗਾਉਣਾ ਪਿਆ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਨਸ਼ਿਆਂ ਨੂੰ ਠੱਲ੍ਹ ਨਾ ਪਾਈ ਗਈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ |
ਕੁੱਟਮਾਰ ਕਰਨ ਵਾਲੇ 16 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ
ਲੋਕਾਂ ਦੇ ਰੋਹ ਨੂੰ ਵੇਖਦਿਆਂ ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਵਲੋਂ ਪਰਿਵਾਰ ਦੀ ਕੁੱਟਮਾਰ ਕਰਨ ਵਾਲੇ 16 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਗੁਰਤੇਜ ਸਿੰਘ ਮਾਨਖੇੜਾ ਨੇ ਦੱਸਿਆ ਕਿ ਬਸਤੀ ਦੇ ਨੌਜਵਾਨ ਅਰਮਾਨ ਨੇ ਪੁਲਿਸ ਨੂੰ ਦੱਸਿਆ ਕਿ ਜਦ ਉਹ ਪਰਿਵਾਰ ਸਮੇਤ ਘਰ ਬੈਠੇ ਸਨ ਤਾਂ ਕੁਝ ਵਿਅਕਤੀਆਂ ਨੇ ਡਾਂਗਾਂ-ਸੋਟੀਆਂ ਅਤੇ ਇੱਟਾਂ ਨਾਲ ਹਮਲਾ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਮਾਤਾ ਪੂਨਮ ਰਾਣੀ, ਭੈਣ ਖ਼ੁਸ਼ੀ, ਚਾਚੇ ਦੀ ਲੜਕੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ | ਥਾਣਾ ਮੁਖੀ ਨੇ ਦੱਸਿਆ ਕਿ ਕੁੱਟਮਾਰ ਕਰਨ ਦੇ ਦੋਸ਼ 'ਚ ਵਿਜੈ ਕੁਮਾਰ, ਅਵਤਾਰ, ਓਮ, ਸੋਨੂੰ, ਦੀਪਾ, ਰਾਮ, ਊਸ਼ਾ ਦੇਵੀ, ਪੂਜਾ, ਭੋਲੀ, ਰੇਜੂ, ਮਿੰਦੋ, ਬੀਨਾ, ਰੇਖਾ, ਅੰਗਦ, ਬੀਰ ਅਤੇ ਗੀਤਾ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਕਾਰਵਾਈ ਆਰੰਭੀ ਗਈ ਹੈ |
ਸ਼ਰਾਰਤੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਡੀ.ਐੱਸ.ਪੀ ਗਿੱਲ
ਉੱਧਰ ਡੀ.ਐਸ.ਪੀ. ਸਬ ਡਵੀਜ਼ਨ ਮਾਨਸਾ ਹਰਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਅਮਨ-ਕਾਨੂੰਨ ਭੰਗ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਘਟਨਾ ਨਿੰਦਣਯੋਗ ਹੈ ਅਤੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਡੀ.ਐਸ.ਪੀ. ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਕਰਨਾ ਪੁਲਿਸ ਦੀ ਨੈਤਿਕ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਤਹਿਤ ਤਸਕਰਾਂ ਤੇ ਗੁੰਡਾ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਤਸਕਰਾਂ ਦੀ ਸੂਹ ਪੁਲਿਸ ਨੂੰ ਦੇਣ ਤਾਂ ਜੋ ਨਸ਼ਿਆਂ ਨੂੰ ਨੱਥ ਪਾਈ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਵਲੋਂ ਕੋਟ ਲੱਲੂ ਤੋਂ ਦਲੇਲ ਸਿੰਘ ਵਾਲਾ ਤੱਕ ਬਣੀ ਸੜਕ ਦੀ ਗੁਣਵੱਤਾ ਦੀ ਜਾਂਚ ਦੇ ਆਦੇਸ਼ ਅਗਲੀ ਖ਼ਬਰ ਅੰਗਹੀਣਾਂ ਵਲੋਂ ਪੰਜਾਬ ਸਰਕਾਰ 'ਤੇ ਮੰਗਾਂ ਨਾ ਮੰਨਣ ਦਾ ਦੋਸ਼
Ad Position 24