15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਡੀ.ਸੀ. ਵਲੋਂ ਕੋਟ ਲੱਲੂ ਤੋਂ ਦਲੇਲ ਸਿੰਘ ਵਾਲਾ ਤੱਕ ਬਣੀ ਸੜਕ ਦੀ ਗੁਣਵੱਤਾ ਦੀ ਜਾਂਚ ਦੇ ਆਦੇਸ਼

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਮਾਨਸਾ, 15 ਮਈ (ਰਾਵਿੰਦਰ ਸਿੰਘ ਰਵੀ)-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਪਿੰਡ ਕੋਟ ਲੱਲੂ ਤੋਂ ਦਲੇਲ ਸਿੰਘ ਵਾਲਾ ਤੱਕ ਬਣੀ ਨਵੀਂ ਸੜਕ ਦੀ ਗੁਣਵੱਤਾ ਦੀ ਜਾਂਚ ਕਰਨ ਦੇ ਆਦੇਸ਼ ਜਾਰੀ ਕੀਤੇ ਹਨ | ਦੱਸ ਦੇਈਏ ਕਿ ਇਹ ਸੜਕ ਕੁਝ ਸਮਾਂ ਪਹਿਲਾਂ ਬਣਾਈ ਗਈ ਸੀ | ਸੜਕ ਦੇ ਜਲਦ ਟੁੱਟਣ ਅਤੇ ਘਟੀਆ ਮਟੀਰੀਅਲ ਵਰਤੇ ਜਾਣ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸੜਕ ਦੀ ਗੁਣਵੱਤਾ ਦੀ ਤਕਨੀਕੀ ਤੌਰ 'ਤੇ ਪੜਤਾਲ ਕਰਨ ਲਈ ਕਮੇਟੀ ਦਾ ਗਠਨ ਕੀਤਾ ਹੈ, ਜੋ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮਾਨਸਾ ਦੀ ਹਾਜ਼ਰੀ ਵਿਚ ਪੜਤਾਲ ਕਰੇਗੀ | ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਨਿਗਰਾਨ ਇੰਜੀਨੀਅਰ ਅਤੇ ਕਾਰਜਕਾਰੀ ਇੰਜੀਨੀਅਰ ਪੰਜਾਬ ਮੰਡੀ ਬੋਰਡ ਬਠਿੰਡਾ, ਕਾਰਜਕਾਰੀ ਇੰਜੀਨੀਅਰ ਪ੍ਰਾਂਤਕ ਮੰਡਲ ਸ਼ਾਖਾ ਅਤੇ ਉਪ ਮੰਡਲ ਇੰਜੀਨੀਅਰ ਪੰਚਾਇਤੀ ਰਾਜ ਮਾਨਸਾ ਵੀ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਇਹ ਕਮੇਟੀ ਸਾਂਝੇ ਤੌਰ 'ਤੇ ਸੜਕ ਵਾਲੀ ਥਾਂ ਦਾ ਦੌਰਾ ਕਰੇਗੀ ਅਤੇ ਡੀ.ਐਨ.ਟੀ, ਟੈਂਡਰ ਪ੍ਰਕਿਰਿਆ ਦੀ ਚੈਕਿੰਗ, ਸੜਕ ਦੀ ਪੈਮਾਇਸ਼, ਸੈਂਪਲਿੰਗ, ਟੈਸਟਿੰਗ ਕਰਵਾਉਣ ਉਪਰੰਤ ਰਿਪੋਰਟ 7 ਦਿਨਾਂ 'ਚ ਪੇਸ਼ ਕਰੇਗੀ | ਡਿਪਟੀ ਕਮਿਸ਼ਨਰ ਨੇ ਕਾਰਜਕਾਰੀ ਇੰਜੀਨੀਅਰ ਪੰਜਾਬ ਮੰਡੀ ਬੋਰਡ ਬਠਿੰਡਾ ਨੂੰ ਹਦਾਇਤ ਕੀਤੀ ਹੈ ਕਿ ਸੜਕ ਦੇ ਨਿਰਮਾਣ ਸਬੰਧੀ ਰਿਕਾਰਡ ਕਮੇਟੀ ਕੋਲ ਪੇਸ਼ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਉੱਡਤ ਸੈਦੇਵਾਲਾ ਵਿਖੇ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਭੱਠਾ ਬਸਤੀ ਦੇ ਲੋਕਾਂ ਵਲੋਂ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
Ad Position 24