15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਵਿਸ਼ੇਸ਼ ਮੌਕ ਡਰਿੱਲ ਕਰਵਾਈ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਮਾਨਸਾ, 15 ਮਈ (ਸਵਰਨ ਸਿੰਘ ਰਾਹੀ)- ਨਵਜੋਤ ਕੌਰ ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਦੀ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭੂਚਾਲ ਵਰਗੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਵਿਸ਼ੇਸ਼ ਮੌਕ ਡਰਿੱਲ ਕਰਵਾਈ ਗਈ, ਜਿਸ ਦਾ ਮੁੱਖ ਉਦੇਸ਼ ਭੂਚਾਲ ਆਉਣ ਦੀ ਸੂਰਤ 'ਚ ਜਾਨੀ-ਮਾਲੀ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਪ੍ਰਸ਼ਾਸਨਿਕ ਤਿਆਰੀਆਂ ਨੂੰ ਪਰਖਣਾ ਸੀ | ਇਸ ਵਿਚ ਸਿਵਲ ਪ੍ਰਸ਼ਾਸਨ, 7ਵੀਂ ਬਟਾਲੀਅਨ ਐਨ.ਡੀ.ਆਰ.ਐਫ. ਬਠਿੰਡਾ, ਪੁਲਿਸ, ਪੰਜਾਬ ਹੋਮਗਾਰਡਜ਼, ਫਾਇਰ ਬਿ੍ਗੇਡ, ਸਿਹਤ ਵਿਭਾਗ ਅਤੇ ਵਲੰਟੀਅਰਾਂ ਨੇ ਹਿੱਸਾ ਲਿਆ | ਕਰੀਬ ਅੱਧਾ ਘੰਟਾ ਚੱਲੇ ਇਸ ਅਭਿਆਸ ਦੌਰਾਨ ਭੂਚਾਲ ਮੌਕੇ ਖ਼ੁਦ ਨੂੰ ਸੁਰੱਖਿਅਤ ਰੱਖਣ ਅਤੇ ਦੂਜਿਆਂ ਦੀ ਮਦਦ ਕਰਨ ਦੇ ਤਰੀਕਿਆਂ ਦਾ ਪ੍ਰਦਰਸ਼ਨ ਕੀਤਾ ਗਿਆ | ਡਰਿੱਲ ਦੌਰਾਨ ਦਿਖਾਇਆ ਗਿਆ ਕਿ ਜੇਕਰ ਭੂਚਾਲ ਕਾਰਨ ਕੋਈ ਇਮਾਰਤ ਢਹਿ-ਢੇਰੀ ਹੋ ਜਾਂਦੀ ਹੈ ਤਾਂ ਮਲਬੇ ਹੇਠ ਫਸੇ ਲੋਕਾਂ ਨੂੰ ਕਿਵੇਂ ਸੁਰੱਖਿਅਤ ਬਾਹਰ ਕੱਢਿਆ ਜਾ ਸਕਦਾ ਹੈ | ਇਸ ਮੌਕੇ ਡੀ.ਐਸ.ਪੀ. ਪੁਸ਼ਪਿੰਦਰ ਸਿੰਘ ਗਿੱਲ, 7ਵੀਂ ਬਟਾਲੀਅਨ ਐਨ.ਡੀ.ਆਰ.ਐਫ. ਬਠਿੰਡਾ ਦੇ ਇੰਸਪੈਕਟਰ ਸੰਦੀਪ ਕੁਮਾਰ, ਪੰਜਾਬ ਹੋਮ ਗਾਰਡ ਦੇ ਇੰਸਪੈਕਟਰ ਗੁਰਸੇਵਕ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤ ਸਕਾਊਟਸ ਤੇ ਗਾਈਡਜ਼ ਵਲੋਂ ਸਰਕਾਰੀ ਸਕੂਲ ਵਿਖੇ ਸਿਖਲਾਈ ਕੈਂਪ ਲਗਾਇਆ <br/> ਅਗਲੀ ਖ਼ਬਰ ਸਰਕਾਰੀ ਸਕੂਲ ਉੱਡਤ ਸੈਦੇਵਾਲਾ ਵਿਖੇ ਸਮਾਗਮ ਕਰਵਾਇਆ <br/>
Ad Position 24