15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਆਦਰਸ਼ ਮਾਡਲ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਬੁਢਲਾਡਾ, 15 ਮਈ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ 'ਚੋਂ ਸਥਾਨਕ ਆਦਰਸ਼ ਮਾਡਲ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਰੇਸ਼ ਕੁਮਾਰ ਮਨਚੰਦਾ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ 'ਚ ਹਰਸ਼ ਕੁਮਾਰ ਨੇ 91 ਫ਼ੀਸਦੀ ਅੰਕਾਂ ਨਾਲ ਪਹਿਲਾ, ਜਸਪ੍ਰੀਤ ਕੌਰ ਨੇ 84 ਫ਼ੀਸਦੀ ਨਾਲ ਦੂਜਾ ਅਤੇ ਹਰਸਿਮਰਤ ਕੌਰ ਨੇ 83 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਂਅ ਹਾਸਲ ਕੀਤਾ ਹੈ ਜਦਕਿ ਬਾਕੀ ਵਿਦਿਆਰਥੀ ਵੀ ਵਧੀਆ ਅੰਕਾਂ ਨਾਲ ਪਾਸ ਹੋਏ ਹਨ | ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਆਸ਼ੂਤੋਸ਼ ਮਨਚੰਦਾ ਅਤੇ ਪਿ੍ੰਸੀਪਲ ਸੁਖਵਿੰਦਰ ਕੌਰ ਨੇ ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਭਨਾਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ |

Ad Position 22
No active advertisement
ਪਿਛਲੀ ਖ਼ਬਰ ਮਨੁੱਖੀ ਜੀਵਨ 'ਚ ਸੰਸਕਾਰਾਂ ਤੇ ਮੁੱਲਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਵਧ ਰਹੇ ਬਿਮਾਰੀਆਂ ਦੇ ਪ੍ਰਚਲਨ ਨੂੰ ਰੋਕਣ ਲਈ ਮੁੜ ਤੋਂ ਰਵਾਇਤੀ ਅਤੇ ਕੁਦਰਤੀ ਖੇਤੀ ਵੱਲ ਮੁੜਨ ਦੀ ਲੋੜ-ਸੇਖੋਂ
Ad Position 24