15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮਨੁੱਖੀ ਜੀਵਨ 'ਚ ਸੰਸਕਾਰਾਂ ਤੇ ਮੁੱਲਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਮਾਨਸਾ, 15 ਮਈ (ਸੱਭਿ.ਪ੍ਰਤੀ)- ਸਥਾਨਕ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ 6ਵੀਂ ਤੇ 7ਵੀਂ ਜਮਾਤ ਦੇ ਵਿਦਿਆਰਥੀਆਂ ਲਈ ਮੁੱਲਾਂ ਅਤੇ ਸੰਸਕਾਰਾਂ ਆਧਾਰਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਪਿ੍ੰਸੀਪਲ ਵਿਨੋਦ ਰਾਣਾ ਨੇ ਵਿਦਿਆਰਥੀਆਂ ਨੂੰ ਜੀਵਨ 'ਚ ਚੰਗੇ ਮੁੱਲ ਅਤੇ ਅਨੁਸ਼ਾਸਨ ਅਪਣਾਉਣ ਲਈ ਪ੍ਰੇਰਿਤ ਕੀਤਾ | ਪ੍ਰੋਗਰਾਮ ਦਾ ਸੰਚਾਲਨ ਕਰਦਿਆਂ ਗਰਲਜ਼ ਕੌਂਸਲ ਇੰਚਾਰਜ ਰਮਨਦੀਪ ਕੌਰ ਅਤੇ ਨੀਰਜ ਗਰਗ ਨੇ ਵਿਦਿਆਰਥੀਆਂ ਨੂੰ ਨੈਤਿਕ, ਨਿੱਜੀ, ਸਮਾਜਿਕ, ਸਭਿਆਚਾਰਕ, ਅਧਿਆਤਮਿਕ, ਵਾਤਾਵਰਨ ਸੰਬੰਧੀ ਮੁੱਲਾਂ ਅਤੇ ਸੋਸ਼ਲ ਮੀਡੀਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਦੌਰਾਨ 11ਵੀਂ ਜਮਾਤ ਦੀ ਵਿਦਿਆਰਥਣ ਵੀਰਪ੍ਰੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦਾ ਕਲਾਸ, ਘਰ ਅਤੇ ਸਮਾਜ 'ਚ ਬੈਠਣ, ਉੱਠਣ ਤੇ ਬੋਲਣ ਦਾ ਢੰਗ ਵੀ ਉਨ੍ਹਾਂ ਦੇ ਚੰਗੇ ਸੰਸਕਾਰਾਂ ਤੇ ਸ਼ਖ਼ਸੀਅਤ ਨੂੰ ਦਰਸਾਉਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਪੇਂਡੂ ਖੇਤਰ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਦਾ ਕੰਮ ਕਰ ਰਿਹੈ ਸਰਕਾਰੀ ਬਹੁ-ਤਕਨੀਕੀ ਕਾਲਜ ਬਰੇਟਾ <br/> ਅਗਲੀ ਖ਼ਬਰ ਆਦਰਸ਼ ਮਾਡਲ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24