15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੇਂਡੂ ਖੇਤਰ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਦਾ ਕੰਮ ਕਰ ਰਿਹੈ ਸਰਕਾਰੀ ਬਹੁ-ਤਕਨੀਕੀ ਕਾਲਜ ਬਰੇਟਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਬਰੇਟਾ, 15 ਮਈ (ਪਾਲ ਸਿੰਘ ਮੰਡੇਰ)- ਵਿੱਦਿਅਕ ਖੇਤਰ 'ਚ ਪਛੜੇ ਬਰੇਟਾ ਖੇਤਰ ਦੇ ਨੌਜਵਾਨਾਂ ਨੂੰ ਉੱਚ ਪੱਧਰੀ ਤਕਨੀਕੀ ਸਿੱਖਿਆ ਨਾਲ ਜੋੜ ਕੇ ਪੈਰਾਂ ਸਿਰ ਕਰਨ ਦੇ ਉਦੇਸ਼ ਨਾਲ ਸਾਲ 2012 'ਚ ਸਥਾਪਿਤ ਕੀਤੇ ਗਏ ਸ਼ਹੀਦ ਨੰਦ ਸਿੰਘ ਸਰਕਾਰੀ ਬਹੁ-ਤਕਨੀਕੀ ਕਾਲਜ ਬਰੇਟਾ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਚੱਲ ਰਹੇ 2 ਉੱਚ ਪੱਧਰੀ ਡਿਪਲੋਮਾ ਕੋਰਸਾਂ 'ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ' ਅਤੇ 'ਮਕੈਨੀਕਲ ਇੰਜੀਨੀਅਰਿੰਗ' ਕੋਰਸ 'ਚ ਦਾਖ਼ਲਿਆਂ ਪ੍ਰਤੀ ਹੁਣ ਇਸ ਖੇਤਰ ਤੇ ਲਾਗਲੇ ਪਿੰਡਾਂ ਦੇ ਵਿਦਿਆਰਥੀਆਂ 'ਚ ਕਾਫ਼ੀ ਰੁਚੀ ਦੇਖਣ ਨੂੰ ਮਿਲ ਰਹੀ ਹੈ | ਵੱਡੇ ਸ਼ਹਿਰਾਂ ਦੇ ਮੁਕਾਬਲੇ ਬਹੁਤ ਘੱਟ ਫ਼ੀਸ 'ਚ ਉੱਚ ਗੁਣਵੱਤਾ ਵਾਲੀ ਸਿੱਖਿਆ ਮਿਲਣ ਕਾਰਨ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਲਈ ਇਹ ਕਾਲਜ ਇੱਕ ਵਧੀਆ ਮੌਕੇ ਪ੍ਰਦਾਨ ਕਰ ਰਿਹਾ ਹੈ | ਕਾਲਜ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਕਾਲਜ ਵਿਖੇ ਇੱਥੇ ਕਰਵਾਏ ਜਾਂਦੇ ਕੋਰਸਾਂ ਵਾਸਤੇ ਵਿਦਿਆਰਥੀਆਂ ਨੂੰ ਹੱਥੀਂ ਅਭਿਆਸ ਕਰਵਾਉਣ ਲਈ ਟਰੇਂਡ ਅਧਿਆਪਕ ਅਤੇ ਮਹਿੰਗੀ ਆਧੁਨਿਕ ਮਸ਼ੀਨਰੀ ਮੌਜੂਦ ਹੈ, ਜੋ ਕਿ ਕਈ ਵਾਰ ਨਾਮਵਰ ਸ਼ਹਿਰਾਂ ਦੇ ਵੱਡੇ ਤਕਨੀਕੀ ਕਾਲਜਾਂ 'ਚ ਵੀ ਵੇਖਣ ਨੂੰ ਨਹੀਂ ਮਿਲਦੀ | ਕਾਲਜ ਦੇ ਕੰਪਿਊਟਰ ਸਾਇੰਸ ਲੈਕਚਰਾਰ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਦੇ ਡਿਜੀਟਲ ਯੁੱਗ 'ਚ ਕੰਪਿਊਟਰ ਸਾਇੰਸ ਦੀ ਮਹੱਤਤਾ ਬਹੁਤ ਵੱਧ ਗਈ ਹੈ, ਜਿਸ ਕਰ ਕੇ ਕੰਪਿਊਟਰ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੂੰ ਵਿਭਾਗ 'ਚ ਪ੍ਰੋਗਰਾਮਿੰਗ, ਸਾਫ਼ਟਵੇਅਰ ਡਿਵੈਲਪਮੈਂਟ, ਨੈੱਟਵਰਕਿੰਗ, ਡਾਟਾਬੇਸ ਅਤੇ ਆਈ.ਟੀ. ਨਾਲ ਸੰਬੰਧਿਤ ਹੋਰ ਤਕਨੀਕੀ ਗਿਆਨ ਦਿੱਤਾ ਜਾਂਦਾ ਹੈ | ਇਸ ਕੋਰਸ ਤੋਂ ਬਾਅਦ ਵਿਦਿਆਰਥੀ ਸਰਕਾਰੀ ਅਤੇ ਪ੍ਰਾਈਵੇਟ ਖੇਤਰਾਂ 'ਚ ਨੌਕਰੀਆਂ ਦੇ ਅਨੇਕਾਂ ਮੌਕਿਆਂ ਤੋਂ ਇਲਾਵਾ ਉੱਚ ਪੱਧਰੀ ਸਿੱਖਿਆ ਵੀ ਹਾਸਲ ਕਰ ਸਕਦੇ ਹਨ | ਲੈਕਚਰਾਰ ਰਮਨਦੀਪ ਸਿੰਘ ਨੇ ਦੱਸਿਆ ਕਿ ਇਸ ਕਾਲਜ ਵਿਖੇ ਮਕੈਨੀਕਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੂੰ ਮਸ਼ੀਨਾਂ ਦੀ ਡਿਜ਼ਾਈਨਿੰਗ, ਮੈਨੂਫੈਕਚਰਿੰਗ, ਮੁਰੰਮਤ ਅਤੇ ਉਦਯੋਗਿਕ ਪ੍ਰਕਿਰਿਆਵਾਂ ਬਾਰੇ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਹੱਥੀਂ ਅਭਿਆਸ ਰਾਹੀ ਉਦਯੋਗਾਂ 'ਚ ਕੰਮ ਕਰਨ ਯੋਗ ਬਣਾਇਆ ਜਾਂਦਾ ਹੈ | ਸਮਾਜ ਸੇਵੀ ਸੰਸਥਾ ਆਸਰਾ ਫਾਊਾਡੇਸ਼ਨ ਬਰੇਟਾ ਦੇ ਪ੍ਰਧਾਨ ਗਿਆਨ ਚੰਦ ਤੇ ਸੀਨੀਅਰ ਆਗੂ ਅਜੈਬ ਸਿੰਘ ਬਰੇਟਾ ਨੇ ਕਿਹਾ ਕਿ ਇਹ ਸਰਕਾਰੀ ਬਹੁ-ਤਕਨੀਕੀ ਕਾਲਜ ਇਲਾਕੇ ਦੇ ਨੌਜਵਾਨਾਂ ਲਈ ਤਕਨੀਕੀ ਸਿੱਖਿਆ ਅਤੇ ਉੱਜਵਲ ਭਵਿੱਖ ਦੀ ਮਜ਼ਬੂਤ ਨੀਂਹ ਸਾਬਤ ਹੋ ਰਿਹਾ ਹੈ, ਜਿਸ ਕਰ ਕੇ ਪੇਂਡੂ ਖੇਤਰ ਦੇ ਨੌਜਵਾਨਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਪਰੂਥੀ ਨੂੰ ਸਦਮਾ, ਪਿਤਾ ਦਾ ਦਿਹਾਂਤ <br/> ਅਗਲੀ ਖ਼ਬਰ ਮਨੁੱਖੀ ਜੀਵਨ 'ਚ ਸੰਸਕਾਰਾਂ ਤੇ ਮੁੱਲਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24