15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਵਲੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਗੋਨਿਆਣਾ, 15 ਮਈ (ਲਛਮਣ ਦਾਸ ਗਰਗ)-ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜਿਆਂ ਵਿਚ ਸਥਾਨਕ ਪੀ.ਐਮ. ਸ਼੍ਰੀ ਸ.ਸ.ਸ. ਸਕੂਲ (ਲੜਕੇ) ਦੀ ਹੋਣਹਾਰ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਜਸਪਾਲ ਸਿੰਘ ਜਿਸ ਨੇ 488/500, 97.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ 13ਵਾਂ ਅਤੇ ਬਠਿੰਡਾ ਜ਼ਿਲੇ੍ਹ ਵਿਚੋਂ 5ਵਾਂ ਸਥਾਨ ਹਾਸਲ ਕਰਕੇ ਆਪਣਾ ਨਾਮ ਮੈਰਿਟ ਲਿਸਟ ਵਿਚ ਦਰਜ ਕਰਵਾਇਆ ਸੀ | ਇਸ ਸ਼ਾਨਦਾਰ ਪ੍ਰਾਪਤੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਬਠਿੰਡਾ ਮਮਤਾ ਖੁਰਾਣਾ ਸੇਠੀ ਵਲੋਂ ਜਸਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਅਤੇ ਉਸ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਇਹ ਸਨਮਾਨ ਸਮਾਰੋਹ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਕਨਾਲ ਕਲੋਨੀ, ਬਠਿੰਡਾ ਵਿਖੇ ਆਯੋਜਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਹਾਸਿਲ ਕੀਤੀਆਂ ਕਾਮਯਾਬੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਪ੍ਰੇਰਨਾ ਦਿੰਦੀਆਂ ਹਨ | ਮਮਤਾ ਖੁਰਾਨਾ ਸੇਠੀ ਨੇ ਜਸਪ੍ਰੀਤ ਕੌਰ ਦੀ ਇਸ ਉਪਲਬਧੀ ਨੂੰ ਸਕੂਲ ਅਤੇ ਮਾਪਿਆਂ ਲਈ ਮਾਣ ਵਾਲੀ ਗੱਲ ਦੱਸਦਿਆਂ ਉਸ ਦੀ ਮਿਹਨਤ ਅਤੇ ਸਮਰਪਣ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਵਿਦਿਆਰਥਣ ਦੇ ਪਿਤਾ ਜਸਪਾਲ ਸਿੰਘ, ਸਕੂਲ ਇੰਚਾਰਜ ਲਖਵਿੰਦਰ ਸਿੰਘ, ਸੋਨੀਆ ਸ਼ਰਮਾ, ਮਨਜੀਤ ਕੌਰ, ਮਨਕਰਨ ਕੌਰ ਅਤੇ ਹੋਰ ਸਕੂਲਾਂ ਦਾ ਸਟਾਫ਼ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਨੰਬਰਦਾਰਾ ਯੂਨੀਅਨ ਨੇ ਮੰਗਾਂ ਦੀ ਪ੍ਰਾਪਤੀ ਲਈ ਕੀਤੀ ਮੀਟਿੰਗ <br/>
Ad Position 24