15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮਿਉਂਸੀਪਲ ਵਰਕਰਜ਼ ਯੂਨੀਅਨ ਵਲੋਂ 'ਆਪ' ਉਮੀਦਵਾਰਾਂ ਦੇ ਵਿਰੋਧ ਦਾ ਫ਼ੈਸਲਾ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਮਾਨਸਾ, 15 ਮਈ (ਰਾਵਿੰਦਰ ਸਿੰਘ ਰਵੀ)- ਪੰਜਾਬ ਮਿਉਂਸੀਪਲ ਵਰਕਰਜ਼ ਯੂਨੀਅਨ ਅਤੇ ਪੰਜਾਬ ਰਿਟਾਇਰਡ ਮਿਉਂਸੀਪਲ ਵਰਕਰਜ਼ ਯੂਨੀਅਨ ਵਲੋਂ ਮੁਲਾਜ਼ਮ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਫ਼ੈਸਲਾ ਕੀਤਾ ਗਿਆ ਹੈ ਕਿ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ 'ਚ ਚੋਣ ਲੜਨ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾਈ ਚੇਅਰਮੈਨ ਜਨਕ ਰਾਜ ਮਾਨਸਾ ਅਤੇ ਹੋਰਨਾਂ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਨੂੰ ਡੀ.ਏ. ਦਿੱਤਾ ਜਾ ਚੁੱਕਾ ਹੈ ਪ੍ਰੰਤੂ ਪੰਜਾਬ ਸਰਕਾਰ ਵਲੋਂ ਡੀ.ਏ. ਨੂੰ ਬੰਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹਜ਼ਾਰਾਂ ਮਿਉਂਸੀਪਲ ਕਰਮਚਾਰੀ, ਵੱਡੀ ਗਿਣਤੀ ਸਫ਼ਾਈ ਕਰਮਚਾਰੀ ਆਊਟਸੋਰਸ ਤੋਂ ਕੰਟਰੈਕਟ ਬੇਸ 'ਤੇ ਜਾਂ ਰੈਗੂਲਰ ਹੋਣ ਤੋਂ ਵਾਂਝੇ ਚਲੇ ਆ ਰਹੇ ਹਨ ਅਤੇ 2004 ਤੋਂ ਪੁਰਾਣੀ ਪੈਨਸ਼ਨ ਦੀ ਪ੍ਰਾਪਤੀ ਲਈ ਲੜਾਈ ਲੜ ਰਹੇ ਹਾਂ ਪ੍ਰੰਤੂ ਸੂਬਾ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ ਹੈ, ਜਿਸ ਕਰ ਕੇ ਸਮੂਹ ਮੁਲਾਜ਼ਮਾਂ ' ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਕਤ ਆਗੂਆਂ ਅਨੁਸਾਰ ਜਲਦੀ ਹੀ ਮੰਗਾਂ ਪ੍ਰਤੀ ਸਰਕਾਰ ਖ਼ਿਲਾਫ਼ ਵੱਡਾ ਐਕਸ਼ਨ ਪ੍ਰੋਗਰਾਮ ਵੀ ਉਲੀਕਿਆ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਨਗਰ ਕੌਂਸਲ ਬੁਢਲਾਡਾ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਅਗਲੀ ਖ਼ਬਰ ਬੋਹਾ 'ਚ ਬਿਜਲੀ ਦੇ ਲਗਦੇ ਰਹਿੰਦੇ ਨੇ ਵੱਡੇ ਕੱਟ-ਲੋਕ ਪ੍ਰੇਸ਼ਾਨ <br/>
Ad Position 24