15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕਾਂਗਰਸ ਪਾਰਟੀ ਵਲੋਂ ਸ਼ਹਿਰੀ ਪ੍ਰਧਾਨ ਨੇਮ ਚੰਦ ਨੇਮਾ 6 ਸਾਲਾਂ ਲਈ ਬਰਖ਼ਾਸਤ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਮਾਨਸਾ, 15 ਮਈ (ਸੱਭਿ.ਪ੍ਰਤੀ.)- ਕਾਂਗਰਸ ਪਾਰਟੀ ਵਲੋਂ ਸ਼ਹਿਰੀ ਪ੍ਰਧਾਨ ਚੌਧਰੀ ਨੇਮ ਚੰਦ ਨੇਮਾ ਨੂੰ 6 ਸਾਲਾਂ ਲਈ ਪਾਰਟੀ ਵਿਚੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ | ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਦੱਸਿਆ ਕਿ ਪਾਰਟੀ ਹਾਈਕਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਨੁਸ਼ਾਸਨ ਦੇ ਮੱਦੇਨਜ਼ਰ ਇਹ ਕਾਰਵਾਈ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੇ ਨਿਯਮਾਂ ਅਤੇ ਸਿਧਾਂਤਾਂ ਤੋਂ ਉੱਪਰ ਕੋਈ ਵੀ ਵਿਅਕਤੀ ਨਹੀਂ ਹੈ ਅਤੇ ਜੇਕਰ ਕੋਈ ਆਗੂ ਜਾਂ ਵਰਕਰ ਪਾਰਟੀ ਖ਼ਿਲਾਫ਼ ਗਤੀਵਿਧੀਆਂ ਵਿਚ ਸ਼ਾਮਿਲ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ | ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਲਗਾਤਾਰ ਸ਼ਿਕਾਇਤਾਂ ਪਹੁੰਚਣ ਤੋਂ ਬਾਅਦ ਪੂਰੇ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਇਹ ਫ਼ੈਸਲਾ ਲਿਆ ਗਿਆ |
Ad Position 22
No active advertisement
ਪਿਛਲੀ ਖ਼ਬਰ 'ਆਪ' ਵਲੋਂ ਨਗਰ ਕੌਂਸਲ ਅਤੇ ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਨਗਰ ਕੌਂਸਲ ਬੁਢਲਾਡਾ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
Ad Position 24