ਬੁਢਲਾਡਾ, 16 ਮਈ (ਸਵਰਨ ਸਿੰਘ ਰਾਹੀ)- ਗੁਰੂ ਨਾਨਕ ਕਾਲਜ ਬੁਢਲਾਡਾ ਵਲੋਂ ਕਰਵਾਈ ਵਜ਼ੀਫ਼ਾ ਪ੍ਰੀਖਿਆ 'ਚ ਇਲਾਕੇ ਭਰ ਦੇ 1800 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ | ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਦੱਸਿਆ ਕਿ ਇਹ ਪਹਿਲੇ ਰਾਊਾਡ ਦੀ ਪ੍ਰੀਖਿਆ ਸੀ, ਜੋ ਵਿਦਿਆਰਥੀ ਕਿਸੇ ਕਾਰਨ ਅੱਜ ਹਾਜ਼ਰ ਨਹੀਂ ਹੋ ਸਕੇ, ਉਨ੍ਹਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਦੁਬਾਰਾ ਮੌਕਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਾਲਜ ਲਈ ਮਾਣ ਵਾਲੀ ਗੱਲ ਇਹ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸੀ.ਬੀ.ਐੱਸ.ਈ. ਵਲੋਂ ਐਲਾਨੇ ਨਤੀਜਿਆਂ ਦੀ ਮੈਰਿਟ ਸੂਚੀ ਚ ਆਏ ਵਿਦਿਆਰਥੀਆਂ ਨੇ ਵੀ ਇਸ ਪ੍ਰੀਖਿਆ ਨੂੰ ਵਿਸ਼ੇਸ਼ ਤੌਰ 'ਤੇ ਪਹਿਲ ਦਿੱਤੀ ਹੈ | ਪ੍ਰੀਖਿਆ ਕੋਆਰਡੀਨੇਟਰ ਡਾ. ਨੀਤਿਕਾ, ਪ੍ਰੋ. ਰਮਨਦੀਪ ਸਿੰਘ ਅਤੇ ਪ੍ਰੋ. ਗੁਰਦੀਪ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲਦੀ ਇਹ ਸੰਸਥਾ ਦੀ ਇਹ ਪਹਿਲਕਦਮੀ ਇਲਾਕੇ ਦੇ ਸੈਂਕੜੇ ਪਰਿਵਾਰਾਂ ਦੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰੇਗੀ | ਉਨ੍ਹਾਂ ਦੱਸਿਆ ਕਿ ਇਲਾਕੇ ਦੇ ਵਿਦਿਆਰਥੀਆਂ ਵਿੱਚ ਇਸ ਪ੍ਰੀਖਿਆ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਪ੍ਰੀਖਿਆ ਦੇਣ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਖ਼ੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰੀਖਿਆਵਾਂ ਵਿਦਿਆਰਥੀਆਂ ਅੰਦਰ ਉਤਸ਼ਾਹ ਭਰਦੀਆਂ ਹਨ ਅਤੇ ਆਰਥਿਕ ਤੌਰ 'ਤੇ ਵੀ ਵੱਡੀ ਮਦਦ ਮਿਲਦੀ ਹੈ | ਮਾਪਿਆਂ ਨੇ ਦੱਸਿਆ ਕਿ ਬਾਰ੍ਹਵੀਂ ਪਾਸ ਕਰਨ ਤੋਂ ਬਾਅਦ ਵਿਦਿਆਰਥੀ ਅਕਸਰ ਦੁਬਿਧਾ ਵਿਚ ਹੁੰਦੇ ਹਨ ਪਰ ਕਾਲਜ ਪ੍ਰਬੰਧਕਾਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਆਪਣੇ ਬੱਚਿਆਂ ਦਾ ਭਵਿੱਖ ਪੂਰੀ ਤਰ੍ਹਾਂ ਸੁਰੱਖਿਅਤ ਨਜ਼ਰ ਆਇਆ | ਇਸ ਮੌਕੇ ਸਮੂਹ ਸਟਾਫ਼, ਵਿਦਿਆਰਥੀ, ਮਾਪੇ ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ |