17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਅਬਜ਼ਰਵਰ ਤਾਇਨਾਤ <br/>

Ad Position 21
No active advertisement
ਅਜੀਤ ਡੈਸਕ 17-05-2026
ਮਾਨਸਾ, 16 ਮਈ (ਸਵਰਨ ਸਿੰਘ ਰਾਹੀ)- 26 ਮਈ ਨੂੰ ਕਰਵਾਈਆਂ ਜਾਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਪ੍ਰਣਾਲੀ ਨਾਲ ਨੇਪਰੇ ਚੜ੍ਹਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਰਾਜ ਚੋਣ ਕਮਿਸ਼ਨ ਵਲੋਂ ਸਮੁੱਚੀ ਚੋਣ ਪ੍ਰਕਿਰਿਆ 'ਤੇ ਤਿੱਖੀ ਨਜ਼ਰ ਰੱਖਣ ਅਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਮਾਨਸਾ ਦੀਆਂ ਸਬੰਧਿਤ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਅਮਿਤ ਸਰੀਨ (ਪੀ.ਸੀ.ਐਸ.) ਨੂੰ ਬਤੌਰ ਚੋਣ ਅਬਜ਼ਰਵਰ ਤਾਇਨਾਤ ਕੀਤਾ ਗਿਆ ਹੈ | ਚੋਣ ਅਬਜ਼ਰਵਰ ਅਮਿਤ ਸਰੀਨ ਨੇ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਨਿਯਮਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਜੇਕਰ ਕਿਸੇ ਵੀ ਨਾਗਰਿਕ ਜਾਂ ਉਮੀਦਵਾਰ ਨੂੰ ਚੋਣਾਂ ਸਬੰਧੀ ਕੋਈ ਸ਼ਿਕਾਇਤ, ਮੁਸ਼ਕਿਲ ਜਾਂ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਹ ਸਿੱਧੇ ਤੌਰ 'ਤੇ ਉਨ੍ਹਾਂ ਦੇ ਮੋਬਾਈਲ ਨੰਬਰ 95929-27585 'ਤੇ ਸੰਪਰਕ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਮਾਨਸਾ ਦੀ ਚੋਣ ਲਈ ਰਾਜਨੀਤਕ ਪਾਰਟੀਆਂ 'ਚ ਭਾਰੀ ਉਤਸ਼ਾਹ <br/> ਅਗਲੀ ਖ਼ਬਰ ਬੁਢਲਾਡਾ ਇਲਾਕੇ ਦੀਆਂ ਮੰਗਾਂ ਤੇ ਮਸਲਿਆਂ ਸੰਬੰਧੀ ਐਸ. ਡੀ. ਐਮ. ਨੂੰ ਮੰਗ ਪੱਤਰ-ਦਿੱਤਾ <br/>
Ad Position 24