23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ 'ਚ ਕੂੜੇ ਦੇ ਢੇਰ ਲੱਗੇ <br/>

Ad Position 21
No active advertisement
ਅਜੀਤ ਡੈਸਕ 19-05-2026

ਬਰੇਟਾ. 18 ਮਈ (ਜੀਵਨ ਸ਼ਰਮਾ)- ਸਥਾਨਕ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਕੀਤੀ ਹੜਤਾਲ ਨੂੰ 2 ਹਫ਼ਤਿਆਂ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ, ਜਿਸ ਕਾਰਨ ਸ਼ਹਿਰ 'ਚ ਗੰਦਗੀ ਦੇ ਢੇਰ ਲੱਗੇ ਪਏ ਹਨ | ਪ੍ਰਧਾਨ ਸਤੀਸ਼ ਕੁਮਾਰ ਨੇ ਦੱਸਿਆ ਕਿ ਪੂਰੇ ਸੂਬੇ 'ਚ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਹੜਤਾਲ 'ਤੇ ਚੱਲ ਰਹੇ ਹਨ ਅਤੇ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਜਾਣ-ਬੁਝ ਕੇ ਲਟਕਾਇਆ ਜਾ ਰਿਹਾ ਹੈ ਜਦੋਂ ਕਿ ਅਨੇਕਾਂ ਵਾਰ ਉਹ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖ ਚੁੱਕੇ ਹਨ | ਉਨ੍ਹਾਂ ਮੰਗ ਕੀਤੀ ਕਿ ਕੱਚੇ ਕਾਮਿਆਂ ਨੂੰ ਫ਼ੌਰੀ ਤੌਰ 'ਤੇ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਨਾਲ ਹੀ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ | ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਤੱਕ ਹੜਤਾਲ ਜਾਰੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਮਹਿੰਗਾਈ ਭੱਤਾ ਜਾਰੀ ਨਾ ਹੋਣ ਕਾਰਨ ਪੈਨਸ਼ਨਰਾਂ 'ਚ ਰੋਸ <br/> ਅਗਲੀ ਖ਼ਬਰ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵਲੋਂ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਹਲਕੇ 'ਚ ਕੀਤੇ ਜਾਣਗੇ ਗੁਪਤ...
Ad Position 24