23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪਹਿਲੀ ਰਿਹਰਸਲ ਦੌਰਾਨ ਗੈਰ ਹਾਜ਼ਰ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨੋਟਿਸ ਜਾਰੀ

Ad Position 21
No active advertisement
ਅਜੀਤ ਡੈਸਕ 19-05-2026
ਮਾਨਸਾ, 18 ਮਈ (ਸੱਭਿ.ਪ੍ਰਤੀ)- ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਅਮਲ 'ਚ ਲਿਆਉਣ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਲੰਘੀ 17 ਮਈ ਨੂੰ ਨਗਰ ਕੌਂਸਲ/ਪੰਚਾਇਤ ਚੋਣਾਂ ਦੀ ਪਹਿਲੀ ਰਿਹਰਸਲ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ ਕੀਤੇ ਹਨ | ਉਨ੍ਹਾਂ ਦੱਸਿਆ ਕਿ ਚੋਣ ਅਮਲੇ ਨੂੰ ਪਹਿਲਾਂ ਹੀ ਜਾਣੂ ਕਰਵਾ ਦਿੱਤਾ ਗਿਆ ਸੀ ਕਿ ਰਿਹਰਸਲ ਦੌਰਾਨ ਗੈਰ ਹਾਜ਼ਰ ਰਹਿਣ ਵਾਲਿਆਂ ਖ਼ਿਲਾਫ਼ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ ਅਤੇ ਇਸ ਦੇ ਬਾਵਜੂਦ ਜਿਹੜੇ ਅਧਿਕਾਰੀ ਤੇ ਕਰਮਚਾਰੀ ਗੈਰ ਹਾਜ਼ਰ ਸਨ, ਨੂੰ ਨੋਟਿਸ ਭੇਜਿਆ ਗਿਆ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 26 ਮਈ ਨੂੰ ਜ਼ਿਲ੍ਹੇ ਅੰਦਰ 5 ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ ਸਬੰਧਿਤ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ, ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਇਸ ਰਿਹਰਸਲ 'ਚ ਗੈਰ-ਹਾਜ਼ਰ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਬੋਹਾ ਤੇ ਬਰੇਟਾ ਵਿਖੇ ਖੇਤੀਬਾੜੀ ਵਿਭਾਗ ਦੇ ਸਬ-ਦਫਤਰ ਖੋਲ੍ਹਣ ਦੀ ਮੰਗ ਅਗਲੀ ਖ਼ਬਰ ਵਧਦੀ ਗਰਮੀ ਦੇ ਮੱਦੇਨਜ਼ਰ ਸਕੂਲਾਂ 'ਚ ਛੁੱਟੀਆਂ ਕਰਨ ਦੀ ਮੰਗ
Ad Position 24