23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬੋਹਾ ਤੇ ਬਰੇਟਾ ਵਿਖੇ ਖੇਤੀਬਾੜੀ ਵਿਭਾਗ ਦੇ ਸਬ-ਦਫਤਰ ਖੋਲ੍ਹਣ ਦੀ ਮੰਗ

Ad Position 21
No active advertisement
ਅਜੀਤ ਡੈਸਕ 19-05-2026
ਬੁਢਲਾਡਾ, 18 ਮਈ (ਸਵਰਨ ਸਿੰਘ ਰਾਹੀ)- ਕਿਸਾਨਾਂ ਨੂੰ ਖੇਤੀਬਾੜੀ ਨਾਲ ਸੰਬੰਧਿਤ ਸਹੂਲਤਾਂ ਅਤੇ ਸਮੇਂ ਸਿਰ ਜਾਣਕਾਰੀ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਬੁਢਲਾਡਾ ਬਲਾਕ ਦੇ ਕਸਬਾ ਬੋਹਾ ਅਤੇ ਬਰੇਟਾ 'ਚ ਸਬ-ਦਫਤਰ ਖੋਲ੍ਹਣੇ ਚਾਹੀਦੇ ਹਨ | ਇਹ ਮੰਗ ਕਰਦਿਆਂ ਕਿਸਾਨ ਯੂਨੀਅਨ (ਕਾਦੀਆਂ) ਦੇ ਸੂਬਾ ਆਗੂ ਕੁਲਦੀਪ ਸਿੰਘ ਚੱਕ ਭਾਈਕੇ, ਜ਼ਿਲ੍ਹਾ ਆਗੂ ਸ਼ਿੰਗਾਰਾ ਸਿੰਘ ਦੋਦੜਾ, ਭਾਕਿਯੂ (ਡਕੌਂਦਾ) ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਗੁਰਨੇ ਕਲਾਂ ਆਦਿ ਨੇ ਕਿਹਾ ਕਿ ਬਰੇਟਾ ਅਤੇ ਬੋਹਾ ਖੇਤਰ 'ਚ ਬਹੁ-ਗਿਣਤੀ ਖੇਤੀ ਰਕਬਾ ਹੋਣ ਦੇ ਬਾਵਜੂਦ ਦੋਨੋਂ ਥਾਵਾਂ 'ਤੇ ਵਿਭਾਗ ਦੇ ਦਫ਼ਤਰ ਨਾ ਹੋਣ ਕਾਰਨ ਕਿਸਾਨਾਂ ਨੂੰ ਆਪਣੇ ਖੇਤੀਬਾੜੀ ਨਾਲ ਸਬੰਧਿਤ ਕੰਮ-ਧੰਦੇ, ਸਰਕਾਰੀ ਸਹੂਲਤਾਂ ਆਦਿ ਸੰਬੰਧੀ ਬੁਢਲਾਡਾ ਦਫ਼ਤਰ ਵਿਖੇ ਹੀ ਆਉਣਾ ਪੈਂਦਾ ਹੈ ਅਤੇ ਕਈ ਵਾਰ ਉਹ ਲੋੜੀਂਦੀਆਂ ਸਰਕਾਰੀ ਸਹੂਲਤਾਂ ਲੈਣ ਤੋਂ ਵੀ ਪਛੜ ਜਾਂਦੇ ਹਨ | ਦੂਜਾ ਉਕਤ ਥਾਵਾਂ 'ਤੇ ਦਫ਼ਤਰ ਨਾ ਹੋਣ ਕਰ ਕੇ ਕਿਸਾਨਾਂ ਨੂੰ ਮਿਆਰੀ ਬੀਜਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਗੁਣਵੱਤਾ ਵਗ਼ੈਰਾ ਪ੍ਰਤੀ ਸ਼ੰਕਾ ਬਣੀ ਰਹਿੰਦੀ ਹੈ | ਉਕਤ ਆਗੂਆਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਭਾਗ ਦੇ ਹੋਰਨਾਂ ਉੱਚ ਅਧਿਕਾਰੀਆਂ ਪਾਸੋਂ ਉਕਤ ਦਫ਼ਤਰ ਖੋਲ੍ਹਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਨਾਲ ਜਿੱਥੇ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਿਤ ਸਰਕਾਰੀ ਸਹੂਲਤਾਂ ਦਾ ਲਾਭ ਸਮੇਂ ਸਿਰ ਮਿਲ ਸਕੇਗਾ ਉੱਥੇ ਉਨ੍ਹਾਂ ਦੀ ਬੀਜ ਅਤੇ ਕੀਟਨਾਸ਼ਕ ਪ੍ਰਤੀ ਸ਼ੰਕਾ ਵੀ ਦੂਰ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਉੱਭਰਦੇ ਖਿਡਾਰੀਆਂ ਨੂੰ ਸਿਖਲਾਈ ਦੇਣ ਪ੍ਰਸਿੱਧ ਤੇ ਸਾਬਕਾ ਖਿਡਾਰੀ ਅਗਲੀ ਖ਼ਬਰ ਪਹਿਲੀ ਰਿਹਰਸਲ ਦੌਰਾਨ ਗੈਰ ਹਾਜ਼ਰ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨੋਟਿਸ ਜਾਰੀ
Ad Position 24