13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਬੀ.ਐਲ.ਓਜ਼ ਭਰਵਾਉਣਗੇ ਫਾਰਮ-ਜ਼ਿਲ੍ਹਾ ਚੋਣ ਅਫ਼ਸਰ <br/> ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਵੋਟਰ ਮੈਪਿੰਗ 'ਚ ਮਾਨਸਾ ਜ਼ਿਲ੍ਹਾ ਪੰਜਾਬ 'ਚੋਂ ਮੋਹਰੀ

Ad Position 21
No active advertisement
ਅਜੀਤ ਡੈਸਕ 20-05-2026
ਮਾਨਸਾ, 19 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਪ੍ਰੀ-ਸਪੈਸ਼ਲ ਇੰਟਾੈਸਿਵ ਰਿਵੀਜ਼ਨ (ਐਸ.ਆਈ.ਆਰ.) ਮੈਪਿੰਗ ਤਹਿਤ ਵੋਟਰਾਂ ਦੀ ਮੈਪਿੰਗ ਦੇ ਕੰਮ ਵਿਚ ਸ਼ਲਾਘਾਯੋਗ ਕਾਰਗੁਜ਼ਾਰੀ ਕਰਦਿਆਂ ਜ਼ਿਲ੍ਹਾ ਮਾਨਸਾ ਪੰਜਾਬ ਭਰ 'ਚੋਂ ਮੋਹਰੀ ਸਥਾਨ 'ਤੇ ਚੱਲ ਰਿਹਾ ਹੈ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ 15 ਜੂਨ ਤੋਂ ਸ਼ੁਰੂ ਹੋਵੇਗੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ 'ਚ ਕੁੱਲ 5 ਲੱਖ 92 ਹਜ਼ਾਰ 175 ਦੇ ਕਰੀਬ ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿਚੋਂ 5 ਲੱਖ 54 ਹਜ਼ਾਰ 861 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਅਤੇ ਸਿਰਫ਼ 37 ਹਜ਼ਾਰ, 314 ਵੋਟਰ ਮੈਪ ਹੋਣੇ ਬਾਕੀ ਹਨ | ਉਨ੍ਹਾਂ ਦੱਸਿਆ ਕਿ ਜਿਹੜੇ ਪੋਲਿੰਗ ਸਟੇਸ਼ਨਾਂ 'ਤੇ 1200 ਤੋਂ ਵੱਧ ਵੋਟਰ ਹੋਣਗੇ, ਉਨ੍ਹਾਂ ਬੂਥਾਂ ਦੀ ਰੈਸ਼ਨੇਲਾਈਜੇਸ਼ਨ ਕਰਨ ਉਪਰੰਤ 24 ਜੁਲਾਈ ਤੱਕ ਤਜਵੀਜ਼ ਭੇਜੀ ਜਾਵੇਗੀ ਅਤੇ 31 ਜੁਲਾਈ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਵੇਗੀ | ਉਨ੍ਹਾਂ ਦੱਸਿਆ ਕਿ 31 ਜੁਲਾਈ ਤੋਂ 30 ਅਗਸਤ ਤੱਕ ਦਾਅਵੇ ਅਤੇ ਇਤਰਾਜ਼ ਲਏ ਜਾਣਗੇ | ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਆਪਣਾ ਇਹ ਗਣਨਾ ਫਾਰਮ ਭਰ ਕੇ ਸਮੇਂ ਸਿਰ ਸਬੰਧਿਤ ਬੀ.ਐਲ.ਓ. ਨੂੰ ਜਮਾਂ ਕਰਵਾਉਣ ਜਾਂ ਆਨਲਾਈਨ voters.eci.gov.in 'ਤੇ ਦਰਜ ਕਰਵਾਉਣ | ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਨਾਲ ਸਬੰਧਿਤ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਟੋਲ ਫ਼ਰੀ ਹੈਲਪਲਾਈਨ ਨੰਬਰ 1950 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਵੋਟਰ ਮੈਪਿੰਗ 'ਚ ਮਾਨਸਾ ਜ਼ਿਲ੍ਹਾ ਪੰਜਾਬ 'ਚੋਂ ਮੋਹਰੀ ਅਗਲੀ ਖ਼ਬਰ ਪਲੇਟਫਾਰਮ 'ਤੇ ਯਾਤਰੀ ਦੀ ਮੌਤ ਪੁਲਿਸ ਕਾਰਵਾਈ ਵਿਚ ਜੁਟੀ
Ad Position 24