13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਤਹਿਸੀਲ ਕੰਪਲੈਕਸ 'ਚ ਠੰਢੇ ਪਾਣੀ ਦੀ ਸੇਵਾ ਸ਼ੁਰੂ

Ad Position 21
No active advertisement
ਅਜੀਤ ਡੈਸਕ 20-05-2026
ਬੁਢਲਾਡਾ, 19 ਮਈ (ਸਵਰਨ ਸਿੰਘ ਰਾਹੀ)- ਸਮਾਜ ਸੇਵੀ ਸੰਸਥਾ ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਸਥਾਨਕ ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਕੰਪਲੈਕਸ 'ਚ ਠੰਢੇ ਪਾਣੀ ਦੀ ਸੇਵਾ ਸ਼ੁਰੂ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਸੰਸਥਾ ਆਗੂ ਮਾ: ਕੁਲਵੰਤ ਸਿੰਘ ਅਤੇ ਈ. ਓ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਦਾ ਰਸਮੀ ਉਦਘਾਟਨ ਐਸ. ਡੀ. ਐਮ. ਗਗਨਦੀਪ ਸਿੰਘ ਨੇ ਕੀਤਾ | ਉਨ੍ਹਾਂ ਸੰਸਥਾ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਤਹਿਸੀਲ ਕੰਪਲੈਕਸ ਅੰਦਰ ਬਣੇ ਦਫ਼ਤਰਾਂ 'ਚ ਰੋਜ਼ਾਨਾ ਹਜ਼ਾਰਾਂ ਲੋਕ ਕੰਮ-ਧੰਦਿਆਂ ਲਈ ਆਉਂਦੇ ਹਨ, ਜਿਨ੍ਹਾਂ ਲਈ ਅੱਤ ਦੀ ਪੈ ਰਹੀ ਗਰਮੀ ਦਰਮਿਆਨ ਠੰਢੇ ਪਾਣੀ ਦੀ ਸੇਵਾ ਬਹੁਤ ਵੱਡਾ ਭਲਾਈ ਵਾਲਾ ਕਾਰਜ ਹੈ | ਨੰਬਰਦਾਰ ਰਮੇਸ਼ ਕੁਮਾਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸੰਸਥਾ ਵਲੋਂ ਸ਼ਹਿਰ ਵਿਚ 12 ਟੈਂਕੀਆਂ ਰੱਖ ਕੇ ਅਤੇ 2 ਚੱਲਦੇ ਫਿਰਦੇ ਰਿਕਸ਼ਿਆਂ ਨਾਲ ਪਾਣੀ ਦੀ ਸੇਵਾ ਕੀਤੀ ਜਾ ਰਹੀ ਹੈ | ਇਸ ਮੌਕੇ ਰੀਡਰ ਜਗਸੀਰ ਸਿੰਘ, ਸੁਪਰਡੈਂਟ ਰਾਣੀ ਕੌਰ, ਚੋਣ ਕਾਨੂੰਗੋ ਅਮਰਨਾਥ, ਦਵਿੰਦਰ ਕੌਰ, ਪ੍ਰਦੀਪ ਸਿੰਘ, ਨਾਇਬ ਸਿੰਘ, ਪ੍ਰਵੀਨ ਕੁਮਾਰ, ਹਰਜਿੰਦਰ ਸਿੰਘ, ਨਰੇਸ਼ ਕੁਮਾਰ ਬੰਸੀ, ਮਨਜਿੰਦਰ ਸਿੰਘ ਬੱਤਰਾ, ਰਘਬੀਰ
Ad Position 22
No active advertisement
ਪਿਛਲੀ ਖ਼ਬਰ ਮਾਰਕਫੈੱਡ ਦੇ ਸੇਵਾ ਮੁਕਤ ਮੁਲਾਜ਼ਮ 22 ਨੂੰ ਸੰਗਰੂਰ ਤੋਂ ਸ਼ੁਰੂ ਕਰਨਗੇ ਜ਼ਿਲ੍ਹਾ ਮੈਨੇਜਰਾਂ ਦੇ ਦਫ਼ਤਰਾਂ ਅੱਗੇ ਧਰਨੇ... ਅਗਲੀ ਖ਼ਬਰ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਵੋਟਰ ਮੈਪਿੰਗ 'ਚ ਮਾਨਸਾ ਜ਼ਿਲ੍ਹਾ ਪੰਜਾਬ 'ਚੋਂ ਮੋਹਰੀ
Ad Position 24