02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਜ਼ਿਲੇ੍ਹ ਭਰ 'ਚ ਕੈਮਿਸਟਾਂ ਨੇ ਦਵਾਈਆਂ ਦੀਆਂ ਦੁਕਾਨਾਂ ਬੰਦ ਰੱਖ ਕੇ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 21-05-2026
ਮਾਨਸਾ, 20 ਮਈ (ਰਾਵਿੰਦਰ ਸਿੰਘ ਰਵੀ)- ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟਸ (ਏ.ਆਈ.ਓ.ਸੀ.ਡੀ.) ਦੇ ਸੱਦੇ ਤਹਿਤ ਸਥਾਨਕ ਜ਼ਿਲ੍ਹੇ ਭਰ 'ਚ ਦਵਾਈਆਂ ਦੀ ਦੁਕਾਨਾਂ ਬੰਦ ਰਹੀਆਂ | ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਜੇ ਬਾਂਸਲ ਨੇ ਕਿਹਾ ਕਿ ਆਨਲਾਈਨ ਦਵਾਈਆਂ ਦੀ ਸਪਲਾਈ ਕਾਰਨ ਦੁਕਾਨਦਾਰਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਰੋਸ ਪ੍ਰਗਟਾਇਆ ਕਿ ਆਨਲਾਈਨ ਅਤੇ ਕਾਰਪੋਰੇਟ ਕੰਪਨੀਆਂ ਵਲੋਂ ਦਵਾਈਆਂ 'ਤੇ ਭਾਰੀ ਛੋਟ ਦਿੱਤੀ ਜਾਂਦੀ ਹੈ, ਜਿਸ ਨਾਲ ਪਿੰਡਾਂ/ਸ਼ਹਿਰਾਂ ਦੇ ਛੋਟੇ ਦੁਕਾਨਦਾਰਾਂ ਦਾ ਕਾਰੋਬਾਰ ਪ੍ਰਭਾਵਿਤ ਹੁੰਦਾ ਹੈ | ਉਨ੍ਹਾਂ ਆਖਿਆ ਕਿ ਬਿਨਾਂ ਕਿਸੇ ਭੌਤਿਕ ਜਾਂਚ ਦੇ ਸਿਰਫ਼ ਆਨਲਾਈਨ ਡਾਕਟਰੀ ਪਰਚੀਆਂ ਅੱਪਲੋਡ ਕਰਨ ਨਾਲ ਨਸ਼ੀਲੀਆਂ ਦਵਾਈਆਂ ਤੇ ਐਂਟੀਬਾਇਓਟਿਕਸ ਦੀ ਵਿੱਕਰੀ ਆਸਾਨੀ ਨਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਆਨਲਾਈਨ ਦਵਾਈਆਂ ਦੀ ਅਨਿਯਮਿਤ ਵਿੱਕਰੀ ਕਾਰਨ ਮਨੁੱਖੀ ਸਰੀਰ 'ਤੇ ਮਾੜਾ ਪ੍ਰਭਾਵ ਪੈ ਰਿਹਾ ਹੈ ਅਤੇ ਛੋਟੇ ਦੁਕਾਨਦਾਰਾਂ ਦਾ ਕੰਮ ਵੀ ਠੱਪ ਹੋ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਆਨਲਾਈਨ ਫਾਰਮੇਸੀ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਡਰੱਗਜ਼ ਪਾਲਿਸੀ 2021 ਰੱਦ ਕੀਤੀ ਜਾਵੇ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਸਲਾ ਹੱਲ ਨਾ ਹੋਇਆ ਤਾਂ ਅਣਮਿਥੇ ਸਮੇਂ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਚੇਅਰਮੈਨ ਭਰਪੂਰ ਸਿੰਘ, ਕਾਰਜਕਾਰੀ ਪ੍ਰਧਾਨ ਪੁਨੀਤ ਸਿੰਗਲਾ, ਸੰਜੀਵ ਕੁਮਾਰ, ਭੁਪਿੰਦਰ ਜੋਗਾ, ਰਜਿੰਦਰ ਸਿੰਗਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਦੀ ਟਾਲ ਮਟੋਲ ਵਾਲੀ ਨੀਤੀ ਸਹਿਣਯੋਗ ਨਹੀਂ-ਸਮਰਾ ਅਗਲੀ ਖ਼ਬਰ ਬੁਢਲਾਡਾ 'ਚ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਦੀ ਕਾਰ 'ਤੇ ਹਮਲਾ
Ad Position 24