ਰਾਮਾਂ ਮੰਡੀ, 20 ਮਈ (ਗੁਰਪ੍ਰੀਤ ਸਿੰਘ ਅਰੋੜਾ)-ਨਗਰ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਸਥਿਤੀ ਮਜ਼ਬੂਤ ਹੈ ਅਤੇ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਸੰਧੂ ਜਰਨਲ ਸੈਕਟਰੀ ਪੰਜਾਬ ਯੂਥ ਕਾਂਗਰਸ, ਲਖਵਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਦਰਸ਼ਨ ਸਿੰਘ ਸੰਧੂ ਮਾਨ ਵਾਲਾ ਬਲਾਕ ਪ੍ਰਧਾਨ ਨੇ ਮੀਟਿੰਗ ਦੌਰਾਨ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਅੱਗੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਦੁਖੀ ਹਨ ਅਤੇ ਇਸ ਨੂੰ ਚੱਲਦਾ ਕਰਨ ਲਈ ਕਾਹਲੇ ਹਨ | ਉਨ੍ਹਾਂ ਰਾਮਾਂ ਮੰਡੀ ਸ਼ਹਿਰ ਦੇ ਸਾਰੇ ਵਾਰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ | ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਸਿੰਗਲਾ, ਕਿ੍ਸ਼ਨ ਕੁਮਾਰ ਭਾਗੀਵਾਂਦਰ, ਕਿ੍ਸ਼ਨ ਕੁਮਾਰ ਮਿੱਤਲ (ਕਾਲਾ) ਸਾਬਕਾ ਪ੍ਰਧਾਨ ਨਗਰ ਕੌਂਸਲ ਰਾਮਾਂ, ਬਲਾਕ ਪ੍ਰਧਾਨ ਦਰਸ਼ਨ ਸਿੰਘ ਸੰਧੂ ਮਾਨਵਾਲਾ, ਮਨੋਜ ਕੁਮਾਰ ਸੀਂਗੋ ਸਾਬਕਾ ਕੌਂਸਲਰ, ਜੱਗੀ ਸਿੱਧੂ, ਜਗਦੀਸ਼ ਬੰਗੀ, ਜਸਮੋਹਨ ਸਿੰਘ ਮੋਹਨੀ ਸੰਧੂ ਬੰਗੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ, ਟੇਕ ਚੰਦ ਮਹਿਰਾ, ਸੁਖਪ੍ਰੀਤ ਸਿੰਘ ਬੰਟੀ ਬੰਗੀ, ਗੁਰਪ੍ਰੀਤ ਸਿੰਘ ਪ੍ਰੀਤਾ, ਕਿਰਪਾਲ ਸਿੰਘ ਬੰਗੀ ਬਲਾਕ ਸੰਮਤੀ ਮੈਂਬਰ, ਰਕਵਿੰਦਰ ਸਿੰਘ ਰਿੰਕੂ ਮੱਲਵਾਲਾ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਦਿਹਾਤੀ, ਹਰਬੰਸ ਸਿੰਘ, ਬੱਬੀ ਚੱਠਾ, ਦਵਿੰਦਰ ਸਿੰਘ ਸੂਬਾ ਸਾਬਕਾ ਕੌਂਸਲਰ ਤਲਵੰਡੀ ਸਾਬੋ, ਅੰਗਰੇਜ਼ ਸਿੰਘ ਪੱਕਾ ਕਲਾਂ, ਤਰਸੇਮ ਲੈਰਹੀ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ |