02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਨਗਰ ਕੌਂਸਲ ਬੁਢਲਾਡਾ ਦੇ ਵੱਖ-ਵੱਖ ਵਾਰਡਾਂ ਤੋਂ ਉਮੀਦਵਾਰਾਂ ਨੇ ਚੋਣ ਪ੍ਰਚਾਰ ਕੀਤਾ ਤੇਜ਼

Ad Position 21
No active advertisement
ਅਜੀਤ ਡੈਸਕ 21-05-2026
ਬੁਢਲਾਡਾ, 20 ਮਈ (ਸਵਰਨ ਸਿੰਘ ਰਾਹੀ)- 26 ਮਈ ਨੂੰ ਹੋਣ ਵਾਲੀ ਨਗਰ ਕੌਂਸਲ ਬੁਢਲਾਡਾ ਦੇ ਵੱਖ-ਵੱਖ ਵਾਰਡਾਂ ਤੋਂ ਚੋਣ ਲੜ ਰਹੇ ਉਮੀਦਵਾਰਾਂ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ | ਵਾਰਡ ਨੰਬਰ 2 ਤੋਂ ਆਮ ਆਦਮੀ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਵਿਰਕ, ਵਾਰਡ ਨੰਬਰ 5 ਤੋਂ ਉਮੀਦਵਾਰ ਮਨਜੀਤ ਕੌਰ ਅÏਲਖ ਅਤੇ ਵਾਰਡ ਨੰ: 8 ਤੋਂ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਸ਼ੀਮਾਰ ਦੇ ਚੋਣ ਦਫ਼ਤਰਾਂ ਦਾ ਉਦਘਾਟਨ ਕਰਨ ਉਪਰੰਤ ਹਲਕਾ ਵਿਧਾਇਕ ਬੁੱਧ ਰਾਮ ਨੇ ਦਾਅਵਾ ਕੀਤਾ ਕਿ ਸੂਬਾ ਸਰਕਾਰ ਵਲੋਂ ਪੂਰੀਆਂ ਕੀਤੀਆਂ ਗਰੰਟੀਆਂ ਅਤੇ ਵਿਕਾਸ ਕਾਰਜਾਂ ਦੇ ਸਿਰ 'ਤੇ ਪਾਰਟੀ ਦੇ ਸਮੁੱਚੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਸੇ ਤਰ੍ਹਾਂ ਵਾਰਡ ਨੰਬਰ 3 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਜੀਤ ਕੌਰ, ਵਾਰਡ ਨੰ: 4 ਤੋਂ ਰਾਜ ਕੁਮਾਰ ਰਾਜੂ ਘੰਡ, ਵਾਰਡ ਨੰ: 10 ਤੋਂ ਕਰਮਜੀਤ ਸਿੰਘ ਮਾਘੀ, ਵਾਰਡ ਨੰਬਰ 15 ਤੋਂ ਸੁਖਵਿੰਦਰ ਕੌਰ ਸੁੱਖੀ ਦੇ ਹੱਕ ਚੋਣ ਪ੍ਰਚਾਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਾ: ਨਿਸ਼ਾਨ ਸਿੰਘ, ਗੁਰਪਾਲ ਸਿੰਘ ਠੇਕੇਦਾਰ, ਸੀਨੀਅਰ ਆਗੂ ਸ਼ਾਮ ਲਾਲ ਧਲੇਵਾਂ, ਜਥੇਦਾਰ ਤਾਰਾ ਸਿੰਘ ਵਿਰਦੀ, ਬਲਵਿੰਦਰ ਸਿੰਘ ਕਾਕਾ ਕੋਚ, ਜਸਵੀਰ ਸਿੰਘ ਜੱਸੀ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਅਕਾਲੀ ਉਮੀਦਵਾਰ ਬਹੁਤ ਵਧੀਆ ਜੇਤੂ ਪੁਜ਼ੀਸ਼ਨ 'ਚ ਹਨ ਜੋ ਵੱਡੀ ਜਿੱਤ ਦਰਜ ਕਰਵਾਉਣਗੇ | ਉਕਤ ਤੋਂ ਇਲਾਵਾ ਵਾਰਡ ਨੰ: 4 ਤੋਂ ਆਜ਼ਾਦ ਉਮੀਦਵਾਰ ਡਾ ਕਰਨੈਲ ਸਿੰਘ ਵੈਰਾਗੀ ਦੇ ਚੋਣ ਪ੍ਰਚਾਰ ਦੌਰਾਨ ਅÏਰਤਾਂ ਵਲੋਂ ਵਿਸ਼ਾਲ ਇਕੱਠ ਰਾਹੀਂ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗਿਆਨੀ ਭਰਪੂਰ ਸਿੰਘ ਸਿੱਧੂ ਨੇ ਦੱਸਿਆ ਕਿ ਸਾਬਕਾ ਪੰਚ ਡਾ ਵੈਰਾਗੀ ਨਗਰ ਕੌਂਸਲ ਬੁਢਲਾਡਾ ਦੇ ਸਮੁੱਚੇ ਵਾਰਡਾਂ ਤੋਂ ਖੜੇ ਸਾਰੇ ਦੇ ਸਾਰੇ ਉਮੀਦਵਾਰਾਂ ਤੋਂ ਵੱਧ ਪੜੇ ਲਿਖੇ, ਸੂਝਵਾਨ ਤੇ ਬੁੱਧੀਜੀਵੀ ਵਿਅਕਤੀ ਹਨ, ਜਿਨ੍ਹਾਂ ਦੀ ਜਿੱਤ ਬਰਾਡਾ ਸ਼ਹਿਰ ਦੀ ਤਰੱਕੀ ਤੇ ਵਿਕਾਸ ਲਈ ਵੱਡਾ ਯੋਗਦਾਨ ਪਾਵੇਗੀ |
Ad Position 22
No active advertisement
ਪਿਛਲੀ ਖ਼ਬਰ 2 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ 1007 ਦਫ਼ਤਰੀ ਮੁਲਾਜ਼ਮ ਫ਼ਾਕੇ ਕੱਟਣ ਲਈ ਮਜਬੂਰ ਅਗਲੀ ਖ਼ਬਰ ਨਗਰ ਕੌਂਸਲ ਮਾਨਸਾ ਦੇ 27 ਵਾਰਡਾਂ 'ਚ ਚੋਣ ਸਰਗਰਮੀਆਂ ਇਕਦਮ ਭਖੀਆਂ
Ad Position 24