02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਮਾਨਸਾ ਜ਼ਿਲੇ੍ਹ 'ਚ ਨਗਰ ਕੌਂਸਲ/ਪੰਚਾਇਤ ਚੋਣਾਂ 'ਚ 308 ਉਮੀਦਵਾਰ ਚੋਣ ਮੈਦਾਨ 'ਚ

Ad Position 21
No active advertisement
ਅਜੀਤ ਡੈਸਕ 21-05-2026
ਮਾਨਸਾ, 20 ਮਈ (ਬਲਵਿੰਦਰ ਸਿੰਘ ਧਾਲੀਵਾਲ)- 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਜ਼ਿਲੇ੍ਹ 'ਚ ਕੱੁਲ 308 ਉਮੀਦਵਾਰ ਚੋਣ ਮੈਦਾਨ 'ਚ ਹਨ | ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖ਼ਰੀ ਦਿਨ 77 ਉਮੀਦਵਾਰਾਂ ਵਲੋਂ ਕਾਗ਼ਜ਼ ਵਾਪਸ ਲਏ ਗਏ ਹਨ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਬਰੇਟਾ ਵਿਖੇ 60 ਨਾਮਜ਼ਦਗੀ ਪੱਤਰ ਯੋਗ ਪਾਏ ਗਏ ਸਨ ਜਿਨ੍ਹਾਂ 'ਚੋਂ 16 ਉਮੀਦਵਾਰਾਂ ਨੇ ਕਾਗ਼ਜ਼ ਵਾਪਸ ਲੈ ਲਏ ਹਨ ਅਤੇ ਹੁਣ ਮੈਦਾਨ 'ਚ 44 ਉਮੀਦਵਾਰ ਰਹਿ ਗਏ ਹਨ | ਨਗਰ ਕੌਂਸਲ ਬੁਢਲਾਡਾ ਵਿਖੇ ਕੁੱਲ 92 ਉਮੀਦਵਾਰਾਂ ਦੇ ਕਾਗ਼ਜ਼ ਸਹੀ ਪਾਏ ਗਏ ਸਨ, ਜਿਨ੍ਹਾਂ 'ਚੋਂ 22 ਉਮੀਦਵਾਰਾਂ ਨੇ ਕਾਗ਼ਜ਼ ਵਾਪਸ ਲੈ ਲਏ ਹਨ ਅਤੇ 70 ਉਮੀਦਵਾਰ ਚੋਣ ਲੜ ਰਹੇ ਹਨ | ਨਗਰ ਕੌਂਸਲ ਮਾਨਸਾ ਦੇ 131 ਉਮੀਦਵਾਰਾਂ 'ਚੋਂ 11 ਨੇ ਕਾਗ਼ਜ਼ ਵਾਪਸ ਲੈਣ ਕਰ ਕੇ 120 ਉਮੀਦਵਾਰ ਚੋਣ ਮੈਦਾਨ 'ਚ ਹਨ | ਨਗਰ ਪੰਚਾਇਤ ਬੋਹਾ ਵਿਖੇ 15 ਉਮੀਦਵਾਰਾਂ ਵਲੋਂ ਕਾਗ਼ਜ਼ ਵਾਪਸ ਲੈਣ ਉਪਰੰਤ 44 ਉਮੀਦਵਾਰ ਚੋਣ ਲੜ ਰਹੇ ਹਨ | ਇਸੇ ਤਰ੍ਹਾਂ ਨਗਰ ਪੰਚਾਇਤ ਜੋਗਾ ਦੇ 43 ਯੋਗ ਪਾਏ ਉਮੀਦਵਾਰਾਂ 'ਚੋਂ 13 ਨੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ ਅਤੇ 30 ਉਮੀਦਵਾਰ ਚੋਣ ਮੈਦਾਨ 'ਚ ਹਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਕੇਂਦਰ ਦੇ ਇਸ਼ਾਰੇ 'ਤੇ ਬਾਰਡਰ ਮੋਰਚੇ ਦੀ ਪਿੱਠ 'ਚ ਛੁਰਾ ਮਾਰਿਆ- ਡੱਲੇਵਾਲ <br/> ਅਗਲੀ ਖ਼ਬਰ ਬਰੇਟਾ ਦੇ 13 ਵਾਰਡਾਂ 'ਚ 44 ਉਮੀਦਵਾਰ ਅਜ਼ਮਾ ਰਹੇ ਕਿਸਮਤ
Ad Position 24