ਬਰੇਟਾ, 21 ਮਈ (ਜੀਵਨ ਸ਼ਰਮਾ)- ਨੇੜਲੇ ਪਿੰਡ ਧਰਮਪੁਰਾ ਵਿਖੇ ਪਿਛਲੇ 1 ਹਫ਼ਤੇ ਤੋਂ ਏਅਰਟੈੱਲ ਕੰਪਨੀ ਦਾ ਨੈੱਟਵਰਕ ਬਹੁਤ ਹੀ ਘੱਟ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਕੰਪਨੀ ਦਾ ਨੈੱਟਵਰਕ ਬਹੁਤ ਹੀ ਘੱਟ ਮਿਲ ਰਿਹਾ ਹੈ ਜਦਕਿ ਦੂਸਰੀਆਂ ਕੰਪਨੀਆਂ ਦਾ ਨੈੱਟਵਰਕ ਸਹੀ ਕੰਮ ਕਰ ਰਿਹਾ ਹੈ, ਜਿਸ ਕਰ ਕੇ ਉਨ੍ਹਾਂ ਨੂੰ ਹੋਰਨਾਂ ਕੰਪਨੀਆਂ ਦਾ ਸਹਾਰਾ ਲੈਣਾ ਪਵੇਗਾ | ਉਨ੍ਹਾਂ ਇਸ ਸਬੰਧੀ ਸ਼ਿਕਾਇਤਾਂ ਵੀ ਕੀਤੀਆਂ ਹਨ ਪਰ ਕੋਈ ਫ਼ਾਇਦਾ ਨਹੀਂ ਹੋ ਰਿਹਾ | ਪਿੰਡ ਵਾਸੀਆਂ ਦੀ ਉਕਤ ਕੰਪਨੀ ਤੋਂ ਮੰਗ ਹੈ ਕਿ ਉਨ੍ਹਾਂ ਦੀ ਮੁਸ਼ਕਿਲ ਨੂੰ ਵੇਖਦੇ ਹੋਏ ਨੈੱਟਵਰਕ ਵਿਚ ਸੁਧਾਰ ਲਿਆਂਦਾ ਜਾਵੇ |