04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਸਾਲਾਨਾ ਕਾਰਨੀਵਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 22-05-2026
ਬੋਹਾ, 21 ਮਈ (ਰਮੇਸ਼ ਤਾਂਗੜੀ)- ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਸਾਲਾਨਾ ਕਾਰਨੀਵਾਲ ਉਤਸ਼ਾਹ ਨਾਲ ਮਨਾਇਆ ਗਿਆ | ਪਿ੍ੰਸੀਪਲ ਹਰਪ੍ਰੀਤ ਕੌਰ ਨੇ ਦੱਸਿਆ ਕਿ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਕਿਸਮ ਦੀਆਂ ਖੇਡਾਂ ਤੇ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ ਸੀ | ਇਸ ਤੋਂ ਇਲਾਵਾ ਕਈ ਮਨੋਰੰਜਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਉਨ੍ਹਾਂ ਦੱਸਿਆ ਕਿ ਸਮਾਗਮ ਦਾ ਖਿੱਚ ਦਾ ਕੇਂਦਰ ਆਰਟੀਫ਼ੀਸ਼ਲ ਪੂਲ ਰਿਹਾ, ਜਿੱਥੇ ਬੱਚਿਆਂ ਨੇ ਪਾਣੀ ਵਾਲੀਆਂ ਗਤੀਵਿਧੀਆਂ ਦਾ ਭਰਪੂਰ ਅਨੰਦ ਮਾਣਿਆ | ਪਿ੍ੰਸੀਪਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਪੜ੍ਹਾਈ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਵੱਖ-ਵੱਖ ਗਤੀਵਿਧੀਆਂ 'ਚ ਭਾਗ ਲੈਣ ਲਈ ਉਤਸ਼ਾਹਿਤ ਵੀ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅਕੈਡਮੀ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਭਵਿੱਖ 'ਚ ਵੀ ਅਜਿਹੇ ਸਮਾਗਮ ਜਾਰੀ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ 'ਚ ਭਾਈ ਬਹਿਲੋ ਕਾਲਜ ਦੀਆਂ ਖਿਡਾਰਨਾਂ ਅੱਵਲ ਅਗਲੀ ਖ਼ਬਰ ਘਰ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ <br/>
Ad Position 24